ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ! ਵਿਆਹੁਤਾ ਨੇ ਪੱਖੇ ਨਾਲ ਫ਼ਾਹਾ ਲਗਾ ਕੇ ਦਿੱਤੀ ਜਾਨ 
Published : Dec 4, 2022, 12:34 pm IST
Updated : Dec 4, 2022, 12:34 pm IST
SHARE ARTICLE
Punjab News
Punjab News

ਸਹੁਰੇ ਪਰਿਵਾਰ 'ਤੇ ਲੱਗੇ ਦਾਜ ਮੰਗਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿਚ ਇਕ ਵਿਆਹੁਤਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਵਿਆਹੁਤਾ ਫ਼ਾਹਾ ਲਗਾ ਕੇ ਜਾਨ ਦੇ ਦਿੱਤੀ ਅਤੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ ਹੈ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ ਦੋ ਜੁੜਵਾ ਬੱਚੇ ਇਕ ਕੁੜੀ ਅਤੇ ਇਕ ਮੁੰਡਾ ਹਨ।

ਮ੍ਰਿਤਕ ਦਾ ਘਰਵਾਲਾ ਇਸ ਸਮੇਂ ਅਮਰੀਕਾ ਵਿਚ ਹੈ। ਕੁੜੀ ਦੇ ਪੇਕੇ ਪਰਿਵਾਰ ਨੇ ਸਹੁਰਿਆਂ ਤੇ ਦਾਜ ਮੰਗਣ ਅਤੇ ਮਾਰਕੁੱਟ ਕਰਨ ਦੇ ਇਲਜ਼ਾਮ ਲਗਾਏ ਹਨ। ਦੂਜੇ ਪਾਸੇ ਮ੍ਰਿਤਕ ਦੀ ਸੱਸ ਵੱਲੋਂ ਇਹਨਾਂ ਸਾਰੇ ਇਲਜ਼ਾਮਾਂ ਨੂੰ ਸਰਾਸਰ ਝੂਠ ਕਰਾਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ  ਭੇਜਿਆ ਹੈ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement