ਕਿਸਾਨੀ ਸੰਘਰਸ਼ ਦੌਰਾਨ ਇਕ ਕਿਸਾਨ ਦੀ ਹੋਰ ਹੋਈ ਸ਼ਹਾਦਤ
Published : Jan 5, 2021, 9:39 pm IST
Updated : Jan 5, 2021, 9:42 pm IST
SHARE ARTICLE
farmer protest
farmer protest

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਘਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ

ਚੰਡੀਗੜ੍ਹ   : ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਿਹਾ ਕਿਸਾਨੀ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰੁੜਕੀ ਦੇ ਇਕ ਕਿਸਾਨ ਗੁਰਦਰਸ਼ਨ ਸਿੰਘ ਜੋ ਧਰਨੇ ਤੋਂ ਵਾਪਸ ਆਉਂਦੇ ਰਾਸਤੇ ਵਿੱਚ ਬਿਮਾਰ ਹੋ ਜਾਣ ਕਾਰਨ ਘਰ ਆ ਕੇ ਉਸ ਦੀ ਮੌਤ ਹੋ ਗਈ ਹੈ । ਉਨ੍ਹਾਂ ਦੇ ਸਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪਿਤਾ ਪਿਛਲੇ ਇੱਕ ਹਫ਼ਤੇ ਤੋਂ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਗਏ ਹੋਏ ਸਨ।  

photophotoਉਨ੍ਹਾਂ ਦੱਸਿਆ ਕਿ ਹਫ਼ਤੇ ਬਾਅਦ ਪਿੰਡ ਦੀ ਸਿਫਟ ਬਦਲਦੀ ਹੈ, ਸ਼ਿਫਟ ਵਿਚ ਪੁਰਾਣੇ ਬੰਦੇ ਵਾਪਸ ਆ ਜਾਂਦੇ ਹਨ ਅਤੇ ਨਵੇਂ ਬੰਦੇ ਚਲੇ ਜਾਂਦੇ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਧਰਨੇ ਤੋਂ ਸ਼ਿਫਟ ਬਦਲਣ ਦੇ ਕਾਰਨ ਵਾਪਸ ਆ ਰਹੇ ਸਨ ਅਤੇ ਰਸਤੇ ਵਿਚ ਉਹ ਬਿਮਾਰ ਹੋ ਗਏ । ਉਨ੍ਹਾਂ ਦੱਸਿਆ ਕਿ ਘਰ ਆ ਕੇ ਤਾਂ ਠੀਕ ਸਨ ਪਰ ਉਨ੍ਹਾਂ ਨੂੰ ਇਕਦਮ ਅਚਾਨਕ ਅਟੈਕ ਹੋ ਗਿਆ ਜਦੋਂ ਅਸੀ ਉਨ੍ਹਾਂ ਨੂੰ  ਹਸਪਤਾਲ ਲੈ ਕੇ ਗਏ ਤਾਂ ਰਸਤੇ ਵਿਚ ਉਨ੍ਹਾਂ ਦੀ ਮੌਤ ਹੋ ਗਈ । 

photophotoਮ੍ਰਿਤਕ ਕਿਸਾਨ ਦੇ ਪੁੱਤਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਿਤਾ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਘਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ । 

photophotoਜ਼ਿਕਰਯੋਗ ਹੈ ਕਿ ਇਸ ਕਿਸਾਨੀ ਸੰਘਰਸ਼ ਵਿੱਚ 56 ਤੋਂ ਉੱਪਰ ਕਿਸਾਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ  ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ । ਕੇਂਦਰ ਸਰਕਾਰ ਕਿਸਾਨਾਂ ਨੂੰ ਕਾਨੂੰਨਾਂ ਦੇ ਸਹੀ ਹੋਣ ਦੇ ਦਾਅਵੇ ਪੇਸ਼ ਕਰ ਰਹੀ ਹੈ ਜਦ ਕਿ ਕਿਸਾਨ ਜਥੇਬੰਦੀਆਂ ਅੱਜ ਵੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ ਅੜੀਆਂ ਹੋਈਆਂ ਹਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement