ਫਿਰੋਜ਼ਪੁਰ ਸ਼ਹਿਰ 'ਚ ਕਾਰ ਸਵਾਰਾਂ ਨੇ ਕੀਤੀ ਫਾਈਰਿੰਗ, ਇਕ ਦੀ ਮੌਤ
Published : Jan 5, 2021, 9:22 am IST
Updated : Jan 5, 2021, 9:27 am IST
SHARE ARTICLE
person
person

ਮ੍ਰਿਤਕ ਦੀ ਪਛਾਣ ਚੇਤਨ ਡੂਮਰਾ (32) ਵਜੋਂ ਹੋਈ ਹੈ।

ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰ ਦੇ ਮੁਹੱਲੇ ਜੰਡੀ ਵਿਚ ਬੀਤੀ ਰਾਤ ਫਿਰ ਤੋਂ ਗੋਲੀ ਚੱਲਣ ਨਾਲ ਇਕ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਸ਼ਹਿਰ ਦੇ ਜੰਡੀ ਮੁਹੱਲਾ ਵਿਖੇ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਚੇਤਨ ਡੂਮਰਾ (32) ਵਜੋਂ ਹੋਈ ਹੈ। ਪਿਛਲੇ 27 ਦਿਨਾਂ 'ਚ ਇਹ ਸ਼ਹਿਰ ਦੀ 8ਵੀਂ ਵਾਰਦਾਤ ਹੈ। ਉਹ ਆਪਣੀ ਚਾਚੀ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਾਰ ਵਿਚ ਬਿਠਾ ਕੇ ਰਾਤ ਕਰੀਬ 9.30 ਵਜੇ ਕਸੂਰੀ ਚੌਕ ਤੋਂ ਵਾਪਸ ਘਰ ਪਰਤ ਰਿਹਾ ਸੀ। 

Jalandhar Maqsooda Mandi firing

ਸੂਤਰਾਂ ਅਨੁਸਾਰ ਕਾਰ ਸਵਾਰਾਂ ਨੇ 12 ਦੇ ਕਰੀਬ ਫਾਇਰ ਕੀਤੇ ਅਤੇ ਇਸ ਗੋਲੀਬਾਰੀ ਦਾ ਸ਼ਿਕਾਰ ਚੇਤਨ ਹੋ ਗਿਆ। ਗੋਲੀ ਨਾਲ ਜ਼ਖਮੀ ਹੋਏ ਚੇਤਨ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਬਾਗੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਿਟੀ ਇੰਚਾਰਜ ਮਨੋਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੌਕੇ ਤੇ ਫਾਇਰ ਕੀਤੀ ਗਈ ਪੰਜ ਗੋਲੀਆਂ ਜ਼ਬਤ ਕੀਤੀਆਂ ਗਈਆਂ ਹਨ ਜਦੋਂ ਕਿ 12 ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀਸੀਟੀਵੀ ਤੋਂ  ਫੁਟੇਜ ਦੀ ਭਾਲ ਕੀਤੀ ਜਾ ਰਹੀ ਹੈ, ਦੋਸ਼ੀ ਨੂੰ ਲੱਭਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement