ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
Published : Jan 5, 2021, 1:01 am IST
Updated : Jan 5, 2021, 1:01 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 4 ਜਨਵਰੀ (ਸੁਰਜੀਤ ਸਿੰਘ ਖ਼ਾਲਸਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਪਾਸੋਂ 15 ਜਨਵਰੀ 2021 ਤਕ ਪਾਸਪੋਰਟ ਮੰਗੇ ਹਨ। 
ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਵਸ 21 ਫ਼ਰਵਰੀ 2021 ਨੂੰ ਆ ਰਿਹਾ ਹੈ ਜਿਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਸ਼ੁਰੂ ਕਰਦਿਆਂ ਸ਼ਰਧਾਲੂਆਂ ਨੂੰ ਅਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਨਿਜੀ ਤੌਰ ’ਤੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸੌ ਸਾਲਾ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਥਾ ਭੇਜਿਆ ਜਾਵੇਗਾ। ਇਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣਾ ਚਾਹੁੰਦੇ ਹਨ, ਉਹ ਅਪਣੇ ਪਾਸਪੋਰਟ 15 ਜਨਵਰੀ ਤਕ ਜਮ੍ਹਾਂ ਕਰਵਾ ਸਕਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement