Breaking News: ਫਿਰੋਜ਼ਪੁਰ ਰੈਲੀ ’ਚ ਨਹੀਂ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Published : Jan 5, 2022, 2:37 pm IST
Updated : Jan 5, 2022, 2:43 pm IST
SHARE ARTICLE
PM Modi’s Firozpur Rally Canceled
PM Modi’s Firozpur Rally Canceled

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋ ਗਈ ਹੈ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਅੱਜ ਪੰਜਾਬ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਹੁਸੈਨੀਵਾਲਾ ਬਾਰਡਰ ਵੀ ਗਏ ਪਰ ਉਸ ਤੋਂ ਬਾਅਦ ਉਹ ਰੈਲੀ ਵਿਚ ਨਹੀਂ ਗਏ। ਪ੍ਰਧਾਨ ਮੰਤਰੀ ਦੀ ਰੈਲੀ ਮੁਲਤਵੀ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਹੁਸੈਨੀਵਾਲਾ ਤੋਂ ਹੀ ਪ੍ਰਧਾਨ ਮੰਤੀਰ ਦਿੱਲੀ ਵਾਪਸ ਪਰਤ ਰਹੇ ਹਨ।

PM Modi Punjab VisitPM Modi Punjab Visit

ਪੰਜਾਬ ਪਹੁੰਚਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ 'ਤੇ ਉਤਰੇ ਸਨ। ਮੌਸਮ ਖ਼ਰਾਬ ਕਾਰਨ ਉਹ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ। ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ ਪਹੁੰਚ ਕੇ ਉਹਨਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।

PM Modi’s Firozpur Rally CanceledPM Modi’s Firozpur Rally Canceled

ਹਾਲਾਂਕਿ ਰੈਲੀ ਦੀ ਸਟੇਜ 'ਤੇ ਮੌਜੂਦ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਨਾ ਆਉਣ ਦਾ ਫੈਸਲਾ ਸੁਣਦਿਆਂ ਹੀ ਪੰਡਾਲ ਵਿਚ ਮੌਜੂਦ ਲੋਕਾਂ ਨੇ ਵਾਪਸ ਪਰਤਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਸੀ। ਸੰਯੁਕਤ ਕਿਸਾਨ ਮੋਰਚੇ ਵਲੋਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement