ਏਅਰਪੋਰਟ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਟਿੱਪਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਕੇ ਤੇ ਮੌਤ

By : GAGANDEEP

Published : Jan 5, 2023, 9:29 pm IST
Updated : Jan 5, 2023, 9:29 pm IST
SHARE ARTICLE
Accident
Accident

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫੇਜ਼ 6 ਭੇਜ ਦਿਤਾ ਹੈ।

 

ਐਸ.ਏ.ਐਸ.ਨਗਰ, 5 ਜਨਵਰੀ (ਸੁਖਦੀਪ ਸਿੰਘ ਸੋਈ): ਸਥਾਨਕ ਏਅਰਪੋਰਟ ਰੋਡ 'ਤੇ ਕੁਆਰਕ ਲਾਈਟਾਂ ਨੇੜੇ ਅੱਜ ਦੁਪਹਿਰ 2 ਵਜੇ ਦੇ ਕਰੀਬ ਵਾਪਰੇ ਭਿਆਨਕ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸੈਕਟਰ 110 ਟੀ ਡੀ ਆਈ ਦੇ ਵਸਨੀਕ ਪਤੀ ਪਤਨੀ ਐਕਟਿਵਾ ਦੇ ਸਵਾਰ ਹੋ ਕੇ ਖਰੜ ਤੋਂ ਏਅਰਪੋਰਟ ਵੱਲ ਜਾ ਰਹੇ ਸਨ, ਜਦੋਂ ਉਹ ਏਅਰਪੋਰਟ ਰੋਡ 'ਤੇ ਉਹ ਕੁਆਰਕ ਲਾਈਟਾਂ ਨੇੜੇ ਪਹੁੰਚੇ ਤਾਂ ਖਰੜ ਵਾਲੇ ਪਾਸੇ ਤੋਂ ਹੀ ਆ ਰਹੇ ਤੇਜ ਰਫਤਾਰ ਟਿੱਪਰ ਨੇ ਉਹਨਾਂ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਕੇ ਤੇ ਮੌਤ ਹੋ ਗਈ।

ਉਦਯੋਗਿਕ ਖੇਤਰ ਦੇ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦਸਿਆ ਕਿ ਖਰੜ ਵਾਲੇ ਪਾਸਿਓਂ ਆ ਰਿਹਾ ਟਿੱਪਰ ਬੇਕਾਬੂ ਹੋ ਗਿਆ ਸੀ, ਜਿਸ ਕਾਰਨ ਉਸ ਨੇ ਖਰੜ ਵਾਲੇ ਪਾਸੇ ਤੋਂ ਹੀ ਆ ਰਹੇ ਐਕਟਿਵਾ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਪਤੀ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਉਹਨਾਂ ਦਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫੇਜ਼ 6 ਭੇਜ ਦਿਤਾ ਹੈ। ਪੁਲੀਸ ਨੇ ਐਕਟਿਵਾ ਅਤੇ ਟਿੱਪਰ ਨੂੰ ਕਬਜੇ ਵਿੱਚ ਲੈ ਲਿਆ ਹੈ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement