Chandigarh Weather Update: ਸ਼ਿਮਲਾ ਨਾਲੋਂ ਵੱਧ ਠੰਢਾ ਚੰਡੀਗੜ੍ਹ, ਰਾਤ ਦਾ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ

By : GAGANDEEP

Published : Jan 5, 2024, 1:54 pm IST
Updated : Jan 5, 2024, 1:55 pm IST
SHARE ARTICLE
Chandigarh Weather Update News in punjabi
Chandigarh Weather Update News in punjabi

Chandigarh Weather Update: ਬੀਤੀ ਰਾਤ ਸੀਜ਼ਨ ਦੀ ਰਹੀ ਸਭ ਤੋਂ ਠੰਢੀ ਰਾਤ, 5 ਉਡਾਣਾਂ ਰੱਦ

Chandigarh Weather Update News in punjabi : ਚੰਡੀਗੜ੍ਹ ਵਿਚ ਤਿੰਨ ਦਿਨਾਂ ਤੋਂ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਠੰਢ ਦੇ ਨਾਲ-ਨਾਲ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬੀਤੀ ਰਾਤ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਰਾਤ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਹੈ। ਅਗਲੇ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 7 ਅਤੇ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Alvish Yadav News: ਮੁਹਾਲੀ 'ਚ ਫੜੇ ਗਏ ਅਲਵਿਸ਼ ਯਾਦਵ ਦੇ ਗੀਤਾਂ 'ਚ ਵਰਤੇ ਗਏ ਸੱਪ, 4 ਕੋਬਰਿਆਂ 'ਚੋਂ ਕੱਢਿਆ ਜ਼ਹਿਰ  

ਇਸ ਸਮੇਂ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅਜਿਹੇ 'ਚ ਦਿਨ 'ਚ ਸੂਰਜ ਨਿਕਲਣ ਦੇ ਬਾਵਜੂਦ ਠੰਢੀ ਹਵਾ ਕਾਰਨ ਇਸ 'ਤੇ ਕੋਈ ਅਸਰ ਨਹੀਂ ਹੋ ਰਿਹਾ ਹੈ। ਠੰਢੀਆਂ ਹਵਾਵਾਂ ਕਾਰਨ ਧੁੱਪ ਦੇ ਬਾਵਜੂਦ ਦਿਨ ਦਾ ਤਾਪਮਾਨ ਨਹੀਂ ਵਧ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਨੂੰ ਅਗਲੇ ਤਿੰਨ ਦਿਨਾਂ ਤੱਕ ਕਿਸੇ ਰਾਹਤ ਦੀ ਉਮੀਦ ਨਹੀਂ ਹੈ। ਘੱਟੋ-ਘੱਟ ਤਾਪਮਾਨ ਵਿਚ ਅਚਾਨਕ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਹੋ ਗਈ ਹੈ।

ਇਹ ਵੀ ਪੜ੍ਹੋ: Jagraon Accident News: ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਪਿਓ ਦੇ ਸਾਹਮਣੇ ਪੁੱਤ ਨੇ ਤੋੜਿਆ ਦਮ 

ਮੌਸਮ ਦੇ ਮੱਦੇਨਜ਼ਰ ਅੱਜ ਪੰਜ ਉਡਾਣਾਂ ਰੱਦ ਕਰ ਦਿਤੀਆਂ ਗਈਆਂ ਹਨ। ਇਨ੍ਹਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ, ਚੰਡੀਗੜ੍ਹ ਤੋਂ ਮੁੰਬਈ, ਚੰਡੀਗੜ੍ਹ ਤੋਂ ਹੈਦਰਾਬਾਦ, ਚੰਡੀਗੜ੍ਹ ਤੋਂ ਲਖਨਊ, ਚੰਡੀਗੜ੍ਹ ਤੋਂ ਬੈਂਗਲੁਰੂ ਅਤੇ ਚੰਡੀਗੜ੍ਹ ਤੋਂ ਚੇਨਈ ਦੀਆਂ ਉਡਾਣਾਂ ਸ਼ਾਮਲ ਹਨ। ਧੁੰਦ ਕਾਰਨ ਰੇਲ ਆਵਾਜਾਈ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਨਵੀਂ ਦਿੱਲੀ ਤੋਂ ਚੰਡੀਗੜ੍ਹ ਸ਼ਤਾਬਦੀ, ਵੰਦੇ ਭਾਰਤ ਟਰੇਨ ਨਿਰਧਾਰਤ ਸਮੇਂ ਤੋਂ 30 ਮਿੰਟ ਦੇਰੀ ਨਾਲ ਪਹੁੰਚੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਥੇ ਹੀ ਚੰਡੀਗੜ੍ਹ ਸਹਾਰਨਪੁਰ ਲਖਨਊ ਐਕਸਪ੍ਰੈਸ 2 ਘੰਟੇ, ਲਖਨਊ ਚੰਡੀਗੜ੍ਹ ਐਕਸਪ੍ਰੈਸ 3 ਘੰਟੇ ਲੇਟ ਪਹੁੰਚੀ। ਨੇਤਾਜੀ ਸੁਭਾਸ਼ ਚੰਦਰ ਬੋਸ ਟ੍ਰੇਨ 4 ਘੰਟੇ ਦੇਰੀ ਨਾਲ ਪਹੁੰਚੀ। ਇਸ ਕਾਰਨ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

(For more Punjabi news apart from Chandigarh Weather Update News in punjabi  , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement