3 ਫਰਵਰੀ ਤੋਂ ਹੋਣਗੀਆਂ NRI ਮਿਲਣੀਆਂ, ਪਹਿਲ ਦੇ ਆਧਾਰ 'ਤੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ- ਮੰਤਰੀ ਧਾਲੀਵਾਲ

By : GAGANDEEP

Published : Jan 5, 2024, 9:17 pm IST
Updated : Jan 5, 2024, 9:23 pm IST
SHARE ARTICLE
NRI meetings will be held from February 3 News in punjabi
NRI meetings will be held from February 3 News in punjabi

Punjab News : ਮੰਤਰੀ ਨੇ ਪਰਵਿੰਦਰ ਕੌਰ ਬੰਗਾ ਨੂੰ NRI ਸਭਾ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੇ ਜਾਣ 'ਤੇ ਦਿੱਤੀ ਮੁਬਾਰਕਬਾਦ

NRI meetings will be held from February 3 News in punjabi: ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ  ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ੀ ਵੱਸਦੇ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਤਨਬੱਧ ਹੈ ।  ਅੱਜ ਇੱਥੇ ਜਲੰਧਰ ਵਿਖੇ ਐਨ ਆਰ ਆਈ ਸਭਾ ਪੰਜਾਬ ਦੀ ਚੋਣ ਪਿੱਛੋਂ ਸਭਾ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੇ ਮੌਕੇ ਪਰਮਿੰਦਰ ਕੌਰ ਬੰਗਾ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਭਾ ਦੀ ਸਰਗਰਮੀ ਨਾਲ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਮਾਮਲਿਆਂ ਨੂੰ ਹੋਰ ਪੁਖਤਗੀ ਨਾਲ ਹੱਲ ਕਰ ਸਕੇਗੀ ।

ਪੜ੍ਹੋ ਪੂਰੀ ਖਬਰ : Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ 

ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਪੰਜਾਬ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ 3 ਫਰਵਰੀ ਤੋਂ ਐਨ ਆਰ ਆਈ ਮਿਲਣੀਆਂ ਕਰਵਾਉਣ ਜਾ ਰਹੀ ਹੈ। ਇਸ ਤਹਿਤ ਪਹਿਲੀ ਮਿਲਣੀ ਪਠਾਨਕੋਟ ਵਿਖੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਅਜਿਹੀਆਂ ਕੁੱਲ 6 ਮਿਲਣੀਆਂ ਕਰਵਾਈਆਂ ਜਾਣਗੀਆਂ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਉੱਪਰ ਹੱਲ ਕੀਤਾ ਜਾਵੇਗਾ । 

ਪੜ੍ਹੋ ਪੂਰੀ ਖਬਰ :  Jathedar Kaunke: 'ਜਥੇਦਾਰ ਕਾਉਂਕੇ ਦੇ ਦੋਸ਼ੀ ‘ਬੁੱਚੜ’ ਪੁਲਿਸ ਵਾਲੇ ਦੇ ਭੋਗ ’ਤੇ ਜਾਣ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਇਆ ਗਿਆ ਸੀ ਦਬਾਅ' 

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੀ ਐਨ ਆਰ ਆਈ ਮਿਲਣੀ ਦੌਰਾਨ 605 ਸ਼ਿਕਾਇਤਾਂ ਮਿਲੀਆਂ ਸਨ ਜਿਸ ਵਿੱਚੋਂ 595 ਦਾ ਹੱਲ ਕੀਤਾ ਜਾ ਚੁੱਕਾ ਹੈ ।  ਅੱਜ ਇੱਥੇ ਐਨ ਆਰ ਆਈ ਸਭਾ ਲਈ ਹੋਈ ਚੋਣ ਵਿੱਚ ਉਮੀਦਵਾਰ ਪਰਮਿੰਦਰ ਕੌਰ ਬੰਗਾ ਨੂੰ 147 ਵੋਟਾਂ ਮਿਲੀਆਂ ਜਦਕਿ ਜਸਵੀਰ ਸਿੰਘ ਗਿੱਲ ਨੂੰ 14 ਵੋਟਾਂ ਮਿਲੀਆਂ। 7 ਵੋਟਾਂ ਰੱਦ ਹੋਈਆਂ। 

ਇਸ ਮੌਕੇ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ , ਵਿਧਾਇਕਾ ਇੰਦਰਜੀਤ ਕੌਰ ਮਾਨ , ਆਪ ਆਗੂ ਦੀਪਕ ਬਾਲੀ , ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਿਤ ਮਹਾਜਨ , ਐਸ ਡੀ ਐਮ ਬਲਬੀਰ ਰਾਜ ਤੇ ਹੋਰ ਹਾਜ਼ਰ ਸਨ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from NRI meetings will be held from February 3 News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement