Kotakpura News : ਬੰਦ ਪਈ ਫੈਕਟਰੀ ’ਚ ਸ਼ੱਕੀ ਹਾਲਾਤਾਂ ’ਚ ਮਿਲੀ ਨੌਜਵਾਨ ਦੀ ਲਾਸ਼ 

By : BALJINDERK

Published : Jan 5, 2025, 8:35 pm IST
Updated : Jan 5, 2025, 8:35 pm IST
SHARE ARTICLE
ਬੰਦ ਪਈ ਫੈਕਟਰੀ
ਬੰਦ ਪਈ ਫੈਕਟਰੀ

Kotakpura News : ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਜਤਾਇਆ ਜਾ ਰਿਹਾ ਸ਼ੱਕ

Kotakpura News in Punjabi : ਕੋਟਕਪੁਰਾ ਦੇ ਜਲਾਲੈਆਣਾ ਰੋਡ ’ਤੇ ਇੱਕ ਬੇਅਬਾਦ ਫੈਕਟਰੀ ਵਿੱਚੋਂ ਨਾਮਲੂਮ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸਦੀ ਮੌਤ ਕਥਿਤ ਨਸ਼ੇ ਦੀ ਓਵਰਡੋਜ ਕਰਕੇ ਹੋਈ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਮੁਤਾਬਕ ਐਤਵਾਰ ਦੁਪਹਿਰ ਲੋਕਾਂ ਨੇ ਵੇਖਿਆ ਕਿ ਜਲਾਲੇਆਣਾ ਰੋਡ ’ਤੇ ਚਰਚ ਦੇ ਸਾਹਮਣੇ ਇੱਕ ਬੇਅਬਾਦ ਫੈਕਟਰੀ ’ਚ ਨੌਜਵਾਨ ਦੀ ਲਾਸ਼ ਪਈ ਹੈ। ਜਿਸ ਦੇ ਬਾਰੇ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਏਐਸਆਈ ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ।

ਇਸ ਪੂਰੇ ਮਾਮਲੇ ’ਚ ਇਲਾਕੇ ਦੇ ਐਮਸੀ ਮਹਾਵੀਰ ਨੇ ਦੱਸਿਆ ਕਿ ਇਸ ਬੇਅਬਾਦ ਫੈਕਟਰੀ ’ਚ ਪਹਿਲਾਂ ਵੀ ਇਸ ਤਰ੍ਹਾਂ ਕਈ ਵਾਰ ਮੌਤਾਂ ਹੋ ਚੁੱਕੀਆਂ ਹਨ ਕਿਉਂਕਿ ਇੱਥੇ ਅਕਸਰ ਹੀ ਨਸ਼ੇੜੀ ਲੋਕਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਇਸ ਨੌਜਵਾਨ ਦੀ ਮੌਤ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੋ ਸਕਦੀ ਹੈ। 

ਇਸ ਮਾਮਲੇ ’ਚ ਸਿਟੀ ਕੋਟਕਪੁਰਾ ਏਐਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਉਸਦੇ ਕੋਲੋਂ ਕੋਈ ਕਾਗਜ਼ ਪੱਤਰ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਵਿਖੇ ਰਖਵਾਇਆ ਜਾ ਰਿਹਾ ਹੈ ਅਤੇ ਉਸ ਦੀ ਸ਼ਨਾਖ਼ਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਮੌਤ ਦੇ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਜਿਸ ਦੀ ਜਾਣਕਾਰੀ ਪੋਸਟਮਾਰਟਮ ਤੋਂ ਬਾਅਦ ਹੀ ਮਿਲੇਗੀ। ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਮੌਤ ਠੰਡ ਦੇ ਕਾਰਨ ਹੋਈ ਹੈ।

(For more news apart from body young man was found under suspicious circumstances in closed factory News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement