ਖ਼ਬਰਾਂ |

ਤਾਜ਼ਾ |

ਪੰਜਾਬ 'ਚ ਚਾਈਨਾ ਡੋਰ 'ਤੇ ਪੂਰਨ ਪਾਬੰਦੀ, ਹੁਕਮਾਂ ਦੀ ਉਲੰਘਣਾ ਕਰਨ 'ਤੇ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਹੋ ਸਕਦੈ ਜੁਰਮਾਨਾ
Published : Jan 5, 2025, 10:38 am IST
Updated : Jan 5, 2025, 11:14 am IST
SHARE ARTICLE
Complete ban on China Door in Punjab
Complete ban on China Door in Punjab

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਾਰੀ ਕੀਤੇ ਹੁਕਮ, ਦੋਸ਼ੀ ਨੂੰ ਫੜਾਉਣ 'ਤੇ ਮਿਲੇਗਾ ਇਨਾਮ

Complete ban on China Door in Punjab: ਪੰਜਾਬ 'ਚ ਚਾਈਨਾ ਡੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਯਾਨੀ 5 ਜਨਵਰੀ ਤੋਂ ਨਿਰਦੇਸ਼ ਜਾਰੀ ਕੀਤੇ ਗਏ ਕਿ ਸੂਬੇ ਵਿਚ, ਨਾਈਲੋਨ, ਪਲਾਸਟਿਕ, ਚਾਈਨਾ ਅਤੇ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੀ ਪਤੰਗ ਉਡਾਉਣ ਵਾਲੀ ਡੋਰ ਦੇ ਨਿਰਮਾਣ, ਵਿਕਰੀ, ਸਟੋਰੇਜ ਦੀ ਮਨਾਹੀ ਹੈ। ਪੰਜਾਬ ਵਿੱਚ ਚਾਈਨਾ ਡੋਰ ਦੀ ਖਰੀਦ, ਸਪਲਾਈ, ਆਯਾਤ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਹੋਵੇਗੀ।

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ 'ਤੇ ਘੱਟੋਂ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜੁਰਮਾਨੇ ਨੂੰ ਵਧਾ ਕੇ 15,000 ਲੱਖ ਰੁਪਏ ਕੀਤਾ ਜਾ ਸਕਦਾ ਹੈ।

ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ, ਨਾਈਲੋਨ ਅਤੇ ਸਿੰਥੈਟਿਕ ਡੋਰ ਦੀ ਵਰਤੋਂ ਨਾ ਕਰ ਕੇ ਸਰਕਾਰ ਦੇ ਇਸ ਨੇਕ ਕੰਮ ਵਿਚ ਸਹਿਯੋਗ ਕਰਨ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਾਉਂਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement