Hoshiarpur News: ਪ੍ਰਿੰਸੀਪਲ ਦੀ ਕਰੂਰਤਾ ਆਈ ਸਾਹਮਣੇ, ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਖਿੱਚਿਆ ਜੂੜਾ
Published : Jan 5, 2025, 2:51 pm IST
Updated : Jan 5, 2025, 2:57 pm IST
SHARE ARTICLE
School Principal Video Viral Slapping Kid Student Hoshiarpur
School Principal Video Viral Slapping Kid Student Hoshiarpur

Hoshiarpur News: ਸਿੱਖਿਆ ਮੰਤਰੀ ਨੇ ਕਾਰਵਾਈ ਦੇ ਦਿੱਤੇ ਹੁਕਮ

School Principal Video Viral Slapping Kid Student Hoshiarpur:  ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੀ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦਾ ਜੂੜਾ ਵੀ ਪੁੱਟਿਆ।

 

 

ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਕਾਰਨ ਰੋ ਰਿਹਾ ਸੀ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ।

ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਇੱਕ ਨਿੱਜੀ ਸਕੂਲ ਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੀ ਪ੍ਰਿੰਸੀਪਲ ਅਤੇ ਮਾਲਕ ਦੇ ਖਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ 'ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement