Punjab Weather Update: ਪੰਜਾਬ ਵਿਚ ਠੰਢ ਕੱਢੇਗੀ ਹੋਰ ਵੱਟ, ਅਗਲੇ ਤਿੰਨ ਦਿਨਾਂ ਲਈ ਅਲਰਟ ਜਾਰੀ
Published : Jan 5, 2026, 6:37 am IST
Updated : Jan 5, 2026, 8:03 am IST
SHARE ARTICLE
Punjab Weather Update
Punjab Weather Update

Punjab Weather Update: ਕਈ ਇਲਾਕਿਆਂ ਵਿਚ ਸੀਤ ਲਹਿਰ ਜਾਂ ਕੋਲਡ ਡੇਅ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਸੀਤ ਲਹਿਰ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ, ਸੀਤ ਲਹਿਰ ਅਤੇ ਲਈ ਔਰੇਜ ਅਲਰਟ ਜਾਰੀ ਕੀਤਾ ਹੈ। ਇਹ ਸਥਿਤੀ 9 ਜਨਵਰੀ ਤੱਕ ਜਾਰੀ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਤੇਜ਼ੀ ਨਾਲ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.1 ਡਿਗਰੀ ਘੱਟ ਗਿਆ ਹੈ, ਅਤੇ ਹੁਣ ਆਮ ਨਾਲੋਂ 4.1 ਡਿਗਰੀ ਘੱਟ ਹੈ।

ਹੁਸ਼ਿਆਰਪੁਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ ਇੱਕ ਠੰਢਾ ਦਿਨ ਦਰਜ ਕੀਤਾ ਗਿਆ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਐਤਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਵਿੱਚ ਦਿਨ ਭਰ ਧੁੰਦ ਰਹੀ। ਕਈ ਇਲਾਕਿਆਂ ਵਿੱਚ ਸੂਰਜ ਵੀ ਨਹੀਂ ਚੜ੍ਹਿਆ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਮੀਟਰ, ਬੱਲੋਵਾਲ ਵਿੱਚ 50 ਮੀਟਰ ਅਤੇ ਗੁਰਦਾਸਪੁਰ ਵਿੱਚ 200 ਮੀਟਰ ਦਰਜ ਕੀਤੀ ਗਈ।

ਇਸ ਨਾਲ ਡਰਾਈਵਰਾਂ ਨੂੰ ਕਾਫ਼ੀ ਅਸੁਵਿਧਾ ਹੋਈ, ਕੁਝ ਥਾਵਾਂ 'ਤੇ ਤਾਪਮਾਨ 5 ਤੋਂ 10 ਡਿਗਰੀ ਦੇ ਦਾਇਰੇ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ (ਮੋਹਾਲੀ)  ਅਤੇ ਮਲੇਰਕੋਟਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਜਦਕਿ ਪਠਾਨਕੋਟ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ 'ਚ ਸੀਤ ਲਹਿਰ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਠੰਢੇ ਦਿਨ ਰਹਿਣ ਦੀ ਉਮੀਦ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement