ਕਿਸਾਨ ਜਥੇਬੰਦੀਆਂ ਦੇ ਚੱਕਾ ਜਾਮ ਨੂੰ ਸਮਰਥਨ ਦੇਵੇਗੀ ਹਰਿਆਣਾ ਕਾਂਗਰਸ : ਕੁਮਾਰੀ ਸ਼ੈਲਜਾ
Published : Feb 5, 2021, 11:54 pm IST
Updated : Feb 5, 2021, 11:54 pm IST
SHARE ARTICLE
image
image

ਕਿਸਾਨ ਜਥੇਬੰਦੀਆਂ ਦੇ ਚੱਕਾ ਜਾਮ ਨੂੰ ਸਮਰਥਨ ਦੇਵੇਗੀ ਹਰਿਆਣਾ ਕਾਂਗਰਸ : ਕੁਮਾਰੀ ਸ਼ੈਲਜਾ


ਚੰਡੀਗੜ੍ਹ, 5 ਫ਼ਰਵਰੀ (ਸੁਰਜੀਤ ਸਿੰਘ ਸੱਤੀ) : ਹਰਿਆਣਾ ਕਾਂਗਰਸ ਨੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਛੇ ਫ਼ਰਵਰੀ ਨੂੰ ਦੇਸ਼ ਭਰ ਵਿਚ ਕੀਤੇ ਜਾ ਰਹੇ ਚੱਕਾ ਜਾਮ ਦੇ ਸਮਰਥਨ ਦਾ ਐਲਾਨ ਕੀਤਾ ਹੈ | 
ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸੈਲਜਾ ਨੇ ਇਥੇ ਜਾਰੀ ਬਿਆਨ 'ਚ ਕਿਹਾ ਕਿ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਵਿਰੁਧ ਸ਼ੁਕਰਵਾਰ ਨੂੰ ਗੁਰਦਵਾਰਾ ਰਕਾਬਗੰਜ ਦਿੱਲੀ ਵਿਖੇ ਇਕ ਮੀਟਿੰਗ ਹੋਈ ਤੇ ਕਿਸਾਨਾਂ ਦੀ ਮਦਦ ਲਈ ਪ੍ਰੋਗਰਾਮ ਉਲੀਕੇ ਗਏ | ਚੱਕਾ ਜਾਮ ਦੇ ਫ਼ੈਸਲੇ ਤੋਂ ਇਲਾਵਾ ਇਹ ਤੈਅ ਕੀਤਾ ਗਿਆ ਕਿ ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ 'ਚ ਕਾਂਗਰਸ ਪਾਰਟੀ ਸੱਤ ਤੋਂ 15 ਫ਼ਰਵਰੀ ਤਕ ਬਲਾਕ ਪੱਧਰ 'ਤੇ ਸੰਮੇਲਨ ਕਰੇਗੀ ਤੇ 15 ਫ਼ਰਵਰੀ ਤੋਂ ਜ਼ਿਲ੍ਹਾ ਪੱਧਰ 'ਤੇ ਪੈਦਲ ਯਾਤਰਾਵਾਂ ਵੀ ਕਢੇਗੀ | ਉਨ੍ਹਾਂ ਦਸਿਆ ਕਿ ਬਲਾਕ ਪੱਧਰ ਦੇ ਸੰਮੇਲਨਾਂ ਵਿਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਏਗੀ ਤੇ ਕਾਂਗਰਸ ਕਾਰਕੁਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਜਾਣਕਾਰੀ ਦਿਤੀ ਜਾਏਗੀ ਕਿ ਇਹ ਕਿਸ ਤਰ੍ਹਾਂ ਨਾਲ ਨਾ ਸਿਰਫ ਕਿਸਾਨ ਵਿਰੋਧੀ ਹਨ, ਸਗੋਂ ਇਨ੍ਹਾਂ ਦੇ ਹਰ ਵਿਅਕਤੀ 'ਤੇ ਕੀ ਮਾੜੇ ਪ੍ਰਭਾਵ ਪੈਣਗੇ | ਪਿੰਡਾਂ ਵਿਚ ਜਾ ਕੇ ਵੀ ਇਨ੍ਹਾਂ ਕਾਨੂੰਨਾਂ ਦੇ ਨੁਕਸਾਨ ਲੋਕਾਂ ਨੂੰ ਦੱਸੇ ਜਾਣਗੇ | ਰਕਾਬਗੰਜ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਕਾਂਗਰਸ ਦੇ ਇੰਚਾਰਜ ਵਿਵੇਕ ਬਾਂਸਲ ਨੇ ਕੀਤੀ ਤੇ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਆਗੂ ਕੈਪਟਨ ਅਜੈ ਯਾਦਵ, ਕੁਲਦੀਪ ਬਿਸ਼ਨੋਈ, ਕਿਰਨ ਚੌਧਰੀ ਅਤੇ ਕਾਂਗਰਸ ਦੇ ਹਰਿimageimageਆਣਾ ਤੋਂ ਮੌਜੂਦਾ ਤੇ ਸਾਬਕਾ ਐਮਪੀ ਤੇ ਵਿਧਾਇਕ ਵੀ ਮੌਜੂਦ ਰਹੇ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement