ਵਿਜੀਲੈਂਸ ਨੇ ਜਨਵਰੀ ਮਹੀਨੇ ਰਿਸ਼ਵਤ ਦੇ 9 ਵੱਖ ਵੱਖ ਕੇਸਾਂ ਚ 12 ਮੁਲਾਜ਼ਮਾਂ ਨੂੰ ਕੀਤਾ ਕਾਬੂ
Published : Feb 5, 2021, 5:28 pm IST
Updated : Feb 5, 2021, 5:28 pm IST
SHARE ARTICLE
Corruption
Corruption

ਰਿਸ਼ਵਤ ਲੈਂਦੇ 12 ਮੁਲਾਜ਼ਮਾਂ ਨੂੰ ਕੀਤਾ ਕਾਬੂ...

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਮਹੀਨੇ ਦੌਰਾਨ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਣ ਵਾਲੇ 12 ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

CorruptionCorruption

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਸ੍ਰੀ ਬੀ. ਕੇ. ਉੱਪਲ ਨੇ ਦੱਸਿਆ ਕਿ ਬਿਊਰੋ ਨੇ ਮੌਜੂਦਾ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਹਨ। ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਸ਼ੱਕੀ ਵਿਅਕਤੀ ਵੱਖ-ਵੱਖ ਅਦਾਲਤਾਂ ਵਿੱਚ ਅਦਾਲਤੀ ਸਜ਼ਾਵਾਂ ਤੋਂ ਬਚ ਨਾ ਸਕਣ।

corruption corruption

ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸੇ ਮਹੀਨੇ ਭ੍ਰਿਸ਼ਟਾਚਾਰ ਸੰਬੰਧੀ 6 ਮਾਮਲਿਆਂ ਦੀ ਪੂਰੀ ਜਾਂਚ ਲਈ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁਕੰਮਲ ਹੋਈਆਂ 5 ਵਿਜੀਲੈਂਸ ਪੜਤਾਲਾਂ ਦੇ ਅਧਾਰ ‘ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement