48 ਘੰਟੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ, 18 ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਨਹੀਂ ਵਿਕੇਗੀ ਸ਼ਰਾਬ  
Published : Feb 5, 2022, 3:25 pm IST
Updated : Feb 5, 2022, 3:25 pm IST
SHARE ARTICLE
 Liquor contracts will be closed for 48 hours in punjab
Liquor contracts will be closed for 48 hours in punjab

10 ਮਾਰਚ ਨੂੰ ਵੀ ਰਹੇਗਾ ਡਰਾਈ ਡੇਅ 

 

ਚੰਡੀਗੜ੍ਹ - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ 'ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸੇ ਲਈ ਇਹ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ ਤੇ ਉਸ ਦਿਨ ਵੀ ਡਰਾਈ ਡੇਅ ਰਹੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।

file photo  

ਇਸ ਦੌਰਾਨ ਚੋਣ ਕਮਿਸ਼ਨ ਦਾ ਇਹ ਹੁਕਮ ਪੰਜਾਬ ਨਾਲ ਲੱਗਦੇ ਸੂਬਿਆਂ ਦੀ ਸਰਹੱਦ 'ਤੇ ਠੇਕੇ ਖੋਲ੍ਹਣ 'ਤੇ ਵੀ ਲਾਗੂ ਹੋਵੇਗਾ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ। ਇੱਥੇ ਵੀ ਇਸ ਦੌਰਾਨ ਡਰਾਈ ਡੇਅ ਰਹੇਗਾ।
ਪੰਜਾਬ ਵਿਚ ਚੋਣ ਕਮਿਸ਼ਨ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਹੁਣ ਤੱਕ 16.50 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ। ਚੋਣ ਕਮਿਸ਼ਨ ਵੱਲੋਂ ਨਸ਼ਿਆਂ ਨੂੰ ਫੜਨ ਲਈ ਹਰ ਜ਼ਿਲ੍ਹੇ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੀ ਗੁਆਂਢੀ ਰਾਜਾਂ ਦੀ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਮਦਦ ਨਾਲ ਨਸ਼ੇ ਨੂੰ ਰੋਕਣ ਲਈ ਯਤਨਸ਼ੀਲ ਹੈ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement