ਪੰਜਾਬ ਪੁਲਿਸ ਦੇ ਦੋ ਅਧਿਕਾਰੀ ਸਸਪੈਂਡ, ਦੋਵਾਂ ’ਤੇ ਆਪਣੀ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਲੱਗੇ ਦੋਸ਼
Published : Feb 5, 2023, 10:54 am IST
Updated : Feb 5, 2023, 10:54 am IST
SHARE ARTICLE
PHOTO
PHOTO

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕੀਤੀ ਕਾਰਵਾਈ

 

ਲੁਧਿਆਣਾ: ਲੁਧਿਆਣਾ ਵਿਚ ਦੋ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ। ਕਮਿਸ਼ਨਰ ਆਫ ਪੁਲਿਸ ਮਨਦੀਪ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਬੱਸ ਸਟੈਂਡ ਦੇ ਨੇੜੇ ਕੁਝ ਹੋਟਲਾਂ ਵਿਚ ਪੁਲਿਸ ਨੇ ਲੰਘੀ ਰਾਤ ਛਾਪੇਮਾਰੀ ਕੀਤੀ  ਸੀ ਜਿਸ ਵਿਚ ਜਿਸਮਫਰੋਸ਼ੀ ਦੀ ਸ਼ਿਕਾਇਤ ਮਿਲੀ ਸੀ। ਇਹਨਾਂ ਹੋਟਲਾਂ ਵਿਚੋਂ ਪੁਲਿਸ ਨੇ 13 ਲੜਕੀਆਂ ਤੇ ਔਰਤਾਂ ਅਤੇ  5 ਪੁਰਸ਼ਾਂ ਨੂੰ ਕਾਬੂ ਕੀਤਾ ਸੀ। 

ਇਸ ਮਾਮਲੇ ਵਿਚ ਪੁਲਿਸ ਨੇ ਇਮਮੋਰਲ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 5 ਵਿਚ ਦਰਜਾ ਦਰਜ ਕੀਤਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਕਈ ਵਾਰ ਸ਼ਿਕਾਇਤ ਮਿਲੀ ਸੀ ਜਿਸ ਵਿਚ ਅਧਿਕਾਰੀਆਂ ਨੇ ਕਾਰਵਾਈ ਕਰਨ ਵਾਸਤੇ ਕਿਹਾ ਸੀ ਪਰ ਕੋਛੜ ਮਾਰਕੀਟ ਦੇ ਚੌਂਕੀ ਇੰਚਾਰਜ ਅਤੇ ਸੀ ਆਈ ਸਟਾਫ ਵਾਲੇ ਜਿਹਨਾਂ ਦੇ ਅਧਿਕਾਰ ਖੇਤਰ ਵਿਚ ਇਹ ਏਰੀਆ ਆਉਂਦਾ ਹੈ, ਨੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਪੁਲਿਸ ਕਮਿਸ਼ਨਰ ਨੇ ਸੀ ਆਈ ਏ ਇੰਚਾਰਜ ਰਾਜੇਸ਼ ਕੁਮਾਰ ਤੇ ਚੌਂਕੀ ਕੋਛੜ ਮਾਰਕੀਟ ਇੰਚਾਰਜ ਏ ਐਸ ਆਈ ਭੀਸ਼ਣ ਦੇਵ ਨੂੰ ਸਸਪੈਂਡ ਕਰ ਦਿੱਤਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement