Ludhiana News: ਦੋ ਭੈਣਾਂ ਦੇ ਇਕਲੌਤਾ ਭਰਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Feb 5, 2024, 10:25 am IST
Updated : Feb 5, 2024, 10:25 am IST
SHARE ARTICLE
The only brother of two sisters committed suicide Ludhiana News in punjabi
The only brother of two sisters committed suicide Ludhiana News in punjabi

Ludhiana News: ਲੁਧਿਆਣਾ 'ਚ ਭੂਆ ਦੇ ਘਰ ਰਹਿੰਦਾ ਸੀ ਮ੍ਰਿਤਕ ਨੌਜਵਾਨ

The only brother of two sisters committed suicide Ludhiana News in punjabi : ਲੁਧਿਆਣਾ ਵਿਚ ਦੇਰ ਰਾਤ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਉਹ ਲੁਧਿਆਣਾ ਵਿਚ ਆਪਣੀ ਭੂਆ ਦੇ ਘਰ ਰਹਿੰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਅੱਜ ਲੁਧਿਆਣਾ ਪਹੁੰਚਣ 'ਤੇ ਪੋਸਟਮਾਰਟਮ ਕਰਵਾਇਆ ਜਾਵੇਗਾ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: Credit System in School: ਸਕੂਲਾਂ 'ਚ ਪਹਿਲੀ ਵਾਰ ਕ੍ਰੈਡਿਟ ਸਿਸਟਮ, 1200 ਘੰਟੇ ਪੜ੍ਹਾਈ ਕਰਨ 'ਤੇ ਦਿਤੇ ਜਾਣਗੇ 40 ਅੰਕ

ਮ੍ਰਿਤਕ ਦੀ ਪਛਾਣ 23 ਸਾਲਾ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਬਸਤੀ ਸ਼ਿਵਾਜੀ ਨਗਰ ਜਲੰਧਰ ਵਜੋਂ ਹੋਈ ਹੈ। ਵਿਸ਼ੂ ਲੰਬੇ ਸਮੇਂ ਤੋਂ ਲੁਧਿਆਣਾ ਦੇ ਪ੍ਰੀਤ ਨਗਰ ਵਿਚ ਰਹਿੰਦਾ ਸੀ। ਉਸ ਦੀ ਭੂਆ ਅਨੁਸਾਰ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਕਾਫੀ ਸਮੇਂ ਤੋਂ ਪਰਿਵਾਰ ਤੋਂ ਦੂਰ ਰਹਿ ਕੇ ਲੁਧਿਆਣਾ ਦੀ ਇੱਕ ਸੀਮਿੰਟ ਕੰਪਨੀ ਵਿਚ ਕੰਮ ਕਰਦਾ ਸੀ। ਉਹ ਉਨ੍ਹਾਂ ਦੇ ਘਰ ਦੀ ਉਪਰਲੀ ਮੰਜ਼ਿਲ 'ਤੇ ਰਹਿੰਦਾ ਸੀ। ਐਤਵਾਰ ਨੂੰ ਛੁੱਟੀ ਹੋਣ ਕਰਕੇ ਉਹ ਅਕਸਰ ਦੇਰ ਨਾਲ ਸੌਂਦਾ ਸੀ। ਭੂਆ ਦੇ ਅਨੁਸਾਰ, ਉਹ ਦੁਪਹਿਰ ਨੂੰ ਇਕ ਵਾਰ ਉੱਪਰ ਗਈ ਤਾਂ ਦੇਖਿਆ ਕਿ ਉਹ ਸੌਂ ਰਿਹਾ ਸੀ।

ਇਹ ਵੀ ਪੜ੍ਹੋ: Grammy Awards 2024: ਗ੍ਰੈਸ਼ੰਕਰ ਮਹਾਦੇਵਨ-ਜ਼ਾਕਿਰ ਹੁਸੈਨ ਨੇ ਜਿੱਤਿਆ ਗ੍ਰੈਮੀ ਅਵਾਰਡ 2024

ਫਿਰ ਸ਼ਾਮ ਨੂੰ ਉਸ ਨੂੰ 2-3 ਵਾਰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਫਿਰ ਉਹ ਉਸ ਨੂੰ ਉਠਾਉਣ ਲਈ ਉੱਪਰ ਗਈ ਤਾਂ ਦੇਖਿਆ ਕਿ ਉਸ ਨੇ ਪੱਖੇ ਨਾਲ ਚੁੰਨੀ ਬੰਨ੍ਹੀ ਹੋਈ ਸੀ। ਰੌਲਾ ਪੈਣ 'ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਘਟਨਾ ਦੀ ਸੂਚਨਾ ਥਾਣਾ ਸ਼ਿਮਲਾਪੁਰੀ ਨੂੰ ਦਿਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਜਾਂਚ ਅਧਿਕਾਰੀ ਏਐਸਆਈ ਹਰਭੋਲ ਸਿੰਘ ਨੇ ਦਸਿਆ ਕਿ ਉਹ ਹਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਉਡੀਕ ਕਰ ਰਹੇ ਹਨ। ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The only brother of two sisters committed suicide in Ludhiana News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement