Punjab Weather Update: ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਰਾਤ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Published : Feb 5, 2025, 7:54 am IST
Updated : Feb 5, 2025, 7:54 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅੱਜ ਵੀ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

Punjab Weather Update News in punjabi : ਪੰਜਾਬ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਰਾਤ ਤੋਂ ਕਈ ਇਲਾਕਿਆਂ ਵਿਚ ਮੀਂਹ ਪਿਆ। ਜਿਸ ਨਾਲ ਠੰਢ ਵੱਧ ਗਈ। ਅੱਜ ਵੀ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ਵਿੱਚ ਕੋਈ ਹੋਰ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਦੇ ਕੁਝ ਇਲਾਕਿਆਂ 'ਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੱਛਮੀ ਗੜਬੜੀ ਇਕ ਵਾਰ ਫਿਰ ਸਰਗਰਮ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ 4 ਫ਼ਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਦਾ ਅਸਰ ਪੰਜਾਬ ਵਿੱਚ ਦਿਖਾਈ ਨਹੀਂ ਦੇ ਰਿਹਾ।

ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਅਤੇ ਮੋਗਾ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਹੋਰ ਜ਼ਿਲ੍ਹੇ ਖੁਸ਼ਕ ਰਹੇ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਨੂੰ ਬੱਦਲ ਛਾਏ ਰਹੇ ਅਤੇ ਅੱਜ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਜਨਵਰੀ ਮਹੀਨੇ ਵਿੱਚ 59 ਫ਼ੀ ਸਦੀ ਘੱਟ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਫ਼ਰਵਰੀ ਮਹੀਨੇ ਦੀ ਸ਼ੁਰੂਆਤ ਵੀ ਸੁੱਕੀ ਰਹੀ ਹੈ। ਇਸ ਮਹੀਨੇ ਹੁਣ ਤੱਕ ਦੋ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਚੁੱਕੇ ਹਨ, ਪਰ ਪੰਜਾਬ ਵਿੱਚ ਇਨ੍ਹਾਂ ਦਾ ਅਸਰ ਦੇਖਣ ਨੂੰ ਨਹੀਂ ਮਿਲਿਆ।

ਹੁਣ 8 ਫ਼ਰਵਰੀ ਤੋਂ ਪੰਜਾਬ ਵਿੱਚੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਉਮੀਦ ਹੈ ਕਿ ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲੇਗਾ। ਜਦੋਂ ਕਿ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement