ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸੰਬੰਧੀ ਵੱਡੇ ਐਲਾਨ

By : JAGDISH

Published : Feb 5, 2026, 4:43 pm IST
Updated : Feb 5, 2026, 4:43 pm IST
SHARE ARTICLE
United Kisan Morcha makes major announcements regarding the struggle for its demands
United Kisan Morcha makes major announcements regarding the struggle for its demands

22 ਫਰਵਰੀ ਨੂੰ ਕਿਸਾਨ ਆਗੂ ਭਾਜਪਾ ਆਗੂਆਂ ਦੇ ਘਰਾਂ ਅੱਗੇ ਕਰਨਗੇ ਪ੍ਰਦਰਸ਼ਨ

ਚੰਡੀਗੜ੍ਹ : ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਟਰੇਡ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲੈਂਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ । ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਅੰਗਰੇਜ਼ ਸਿੰਘ ਭਦੌੜ ਅਤੇ ਬੂਟਾ ਸਿੰਘ ਬੁਰਜਗਿਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰੇਗਾ।

ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਸੇ ਦਿਨ ਹੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਵੀ ਅਜਿਹੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨ ਵੱਲੋਂ ਜੋ ਸਮੁੱਚੇ ਭਾਰਤ ਵਿਚ ਹੜਤਾਲ ਦੀ ਗੱਲ ਕੀਤੀ ਗਈ ਹੈ, ਉਸ ਵਿਚ ਵੀ ਸੰਯੁਕਤ ਕਿਸਾਨ ਮੋਰਚਾ ਭਰਵਾਂ ਸਾਥ ਦੇਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement