ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, 2 ਦਰਜਨ ਤੋਂ ਵੱਧ ਰੇਲ ਗੱਡੀਆਂ ਰੱਦ
Published : Mar 5, 2019, 4:07 pm IST
Updated : Mar 5, 2019, 4:07 pm IST
SHARE ARTICLE
Farmers protest continued second day
Farmers protest continued second day

ਅੰਮ੍ਰਿਤਸਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਧਰਨੇ ਉਤੇ ਬੈਠੇ ਹੋਏ ਹਨ...

ਅੰਮ੍ਰਿਤਸਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਧਰਨੇ ਉਤੇ ਬੈਠੇ ਹੋਏ ਹਨ। ਦੂਜੇ ਦਿਨ ਵੀ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਅੱਜ ਲਗਭਗ 2 ਦਰਜਨ ਤੋਂ ਵੱਧ ਰੇਲ ਗੱਡੀਆਂ ਰੱਦ ਰਹੀਆਂ ਅਤੇ ਡੇਢ ਦਰਜਨ ਗੱਡੀਆਂ ਦੇ ਰੂਟ ਬਦਲੇ ਗਏ।
ਕਿਸਾਨ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਦੀ ਰਿਪੋਰਟ ਨੂੰ ਪੂਰੇ ਤੌਰ 'ਤੇ ਲਾਗੂ ਕੀਤਾ ਜਾਵੇ ਅਤੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇ।

Farmers protest continued second day-1Farmers protest continued second day-1ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ। ਮੀਟਿੰਗਾਂ 'ਚ ਮੰਨੀਆਂ ਗਈਆਂ ਮੰਗਾਂ ਨੂੰ ਸਰਕਾਰ ਲਾਗੂ ਕਰਨ ਤੋਂ ਕੰਨੀ ਕਤਰਾਉਂਦੀ ਆਈ ਹੈ। ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।

Farmers protest continued second day-2Farmers protest continued second day-2ਆਗੂਆਂ ਨੇ ਕਿਹਾ ਕਿ ਸਰਕਾਰਾਂ ਸੱਤਾ 'ਚ ਆਉਣ ਲਈ ਤਾਂ ਵਾਅਦੇ ਕਰਦੀਆਂ ਹਨ, ਪਰ ਬਾਅਦ 'ਚ ਆਪਣੇ ਵਾਅਦਿਆਂ ਤੋਂ ਮੁਕਰ ਜਾਂਦੀ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਕਰ ਕੇ ਉਨ੍ਹਾਂ ਨੂੰ ਰੇਲਵੇ ਲਾਈਨ ਉਤੇ ਧਰਨਾ ਲਗਾਉਣਾ ਪਿਆ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਜੋ ਪ੍ਰੇਸ਼ਾਨੀ ਹੋ ਰਹੀ ਹੈ ਉਸ ਲਈ ਪੰਜਾਬ ਤੇ ਕੇਂਦਰ ਦੀ ਸਰਕਾਰ ਜ਼ਿੰਮੇਵਾਰੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਮਾਨਾਂਵਾਲਾ ਰੇਲਵੇ ਸਟੇਸ਼ਨ ਦੇ ਕੋਲ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਧਰਨੇ ਨਾਲ ਇਸ ਰੂਟ 'ਤੇ ਰੇਲ ਆਵਾਜਾਈ ਠੱਪ ਹੋ ਗਈ ਹੈ।

Farmers protest continued second day3Farmers protest continued second day-3ਇਨ੍ਹਾਂ ਰੇਲ ਗੱਡੀਆਂ ਦੇ ਬਦਲੇ ਰੂਟ : ਕਿਸਾਨਾਂ ਦੇ ਧਰਨੇ ਕਾਰਨ ਦਿੱਲੀ-ਪਠਾਨਕੋਟ ਐਕਸਪ੍ਰੈੱਸ, ਅੰਮ੍ਰਿਤਸਰ-ਨਾਂਦੇੜ ਸੁਪਰਫਾਸਟ, ਅੰਮ੍ਰਿਤਸਰ-ਬਿਲਾਸਪੁਰ ਐਕਸਪ੍ਰੈੱਸ, ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈੱਸ, ਹਾਵੜਾ ਐਕਸਪ੍ਰੈੱਸ, ਦਾਦਰ ਐਕਸਪ੍ਰੈੱਸ ਸਣੇ ਕਈ ਟਰੇਨਾਂ ਨੂੰ ਵਾਇਆ ਤਰਨਤਾਰਨ ਹੁੰਦੇ ਹੋਏ ਚਲਾਇਆ ਗਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement