ਅੰਮ੍ਰਿਤਸਰ 'ਚ ਕਿਸਾਨਾਂ ਦੇ ਰੇਲ ਰੋਕੂ ਅੰਦੋਲਨ 'ਤੇ ਹਾਈ ਕੋਰਟ ਸਖ਼ਤ 
Published : Mar 5, 2019, 8:23 pm IST
Updated : Mar 5, 2019, 8:23 pm IST
SHARE ARTICLE
Farmers portest
Farmers portest

ਚੰਡੀਗੜ੍ਹ : ਅੰਮ੍ਰਿਤਸਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੇਲ ਰੋਕੂ ਅੰਦੋਲਨ ਉਤੇ ਹਾਈ ਕੋਰਟ ਸਖ਼ਤ ਹੋ ਗਿਆ ਹੈ। ਉਚ ਅਦਾਲਤ ਨੇ ਪੰਜਾਬ ਸਰਕਾਰ...

ਚੰਡੀਗੜ੍ਹ : ਅੰਮ੍ਰਿਤਸਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੇਲ ਰੋਕੂ ਅੰਦੋਲਨ ਉਤੇ ਹਾਈ ਕੋਰਟ ਸਖ਼ਤ ਹੋ ਗਿਆ ਹੈ। ਉਚ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਇਸ ਮੁੱਦੇ ਉੱਤੇ ਜਵਾਬ ਮੰਗਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਤਲਬ ਕਰ ਲਿਆ ਹੈ।  ਪੰਜਾਬ ਸਰਕਾਰ ਇਸ ਬਾਰੇ ਬੁਧਵਾਰ ਨੂੰ ਹਾਈ ਕੋਰਟ ਵਿਚ ਸਟੇਟਸ ਰੀਪੋਰਟ ਦਾਖ਼ਲ ਕਰੇਗੀ।

Court hammerCourt hammerਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਕਈ ਕਿਸਾਨ ਜਥੇਬੰਦੀਆਂ ਦੇ ਸਦੇ ਉਤੇ ਕਿਸਾਨ ਸੋਮਵਾਰ ਤੋਂ ਰੇਲਵੇ ਟ੍ਰੈਕ ਨੂੰ ਘੇਰੀ ਬੈਠੇ ਹਨ, ਜਿਸ ਕਾਰਨ ਹੁਣ ਤਕ 85 ਰੇਲ ਗੱਡੀਆਂ ਪ੍ਰਭਾਵਤ ਹੋ ਚੁੱਕੀਆਂ ਹਨ। ਅੱਜ ਵੱਖ-ਵੱਖ ਅਖ਼ਬਾਰਾਂ ਵਿਚ ਇਸ ਬਾਰੇ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਹਾਈ ਕੋਰਟ ਨੇ ਇਸਦਾ ਸਵੈ ਨੋਟਿਸ ਲੈਂਦੇ ਹੋਏ ਏ.ਜੀ. ਪੰਜਾਬ ਅਤੁਲ ਨੰਦਾ ਨੂੰ ਤਲਬ ਕੀਤਾ,  ਜਿਨ੍ਹਾਂ ਨੇ ਸਵੀਕਾਰ ਕੀਤਾ ਕਿ ਹੁਣ ਤਕ ਪ੍ਰਭਾਵਿਤ ਹੋਈ 85 ਰੇਲ ਗੱਡੀਆਂ  ਵਿਚ ਜ਼ਿਆਦਾਤਰ ਮੁਸਾਫ਼ਰ ਗੱਡੀਆਂ ਸਨ। ਇਸ ਕਾਰਨ ਇਸ ਰੇਲ ਮਾਰਗ ਉਤੇ ਚਲਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 
ਉੱਚ ਅਦਾਲਤ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਜਿਥੇ ਕਿਸਾਨ ਆਗੂਆਂ ਨੂੰ ਵੀ ਤਲਬ ਕੀਤਾ ਹੈ ਉਥੇ ਹੀ ਸਰਕਾਰ ਤੋਂ ਵੀ ਪੁਛਿਆ ਹੈ ਕਿ ਕਿਸਾਨਾਂ ਦੀਆਂ ਮੰਗਾਂ  ਨੂੰ ਪੂਰਾ ਕਰਨ ਲਈ ਸਰਕਾਰ ਨੇ ਹੁਣ ਤਕ ਕੀ ਕਦਮ ਚੁੱਕੇ ਹਨ। ਉਚ ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਟਰਾਂਸਪੋਰਟ ਸਹੂਲਤ ਉਪਲੱਬਧ ਕਰਵਾਏ ਅਤੇ ਇਸ ਕਿਸਾਨਾਂ ਨੂੰ ਰੇਲਵੇ ਟ੍ਰੈਕ ਤੋਂ ਹਟਾ ਕੇ  ਰੇਲ ਆਵਾਜਾਈ ਨੂੰ ਦਰੁਸਤ ਬਣਾਏ। ਹੁਣ ਇਸ ਮਾਮਲੇ ਦੀ ਬੁਧਵਾਰ ਨੂੰ ਫਿਰ ਤੋਂ ਸੁਣਵਾਈ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement