ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਹੋਏ ਸ਼ਾਮਲ
Published : Mar 5, 2019, 12:25 pm IST
Updated : Mar 5, 2019, 12:25 pm IST
SHARE ARTICLE
Sher Singh Ghubaya join Congress
Sher Singh Ghubaya join Congress

ਫਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ...

ਨਵੀਂ ਦਿੱਲੀ : ਫਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਦਿੱਲੀ ਵਿਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਕਾਂਗਰਸ ਦਾ ਹੱਥ ਫੜਿਆ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ।

ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਵਲੋਂ ਉਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਸੀ। ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿਚ ਉਨ੍ਹਾਂ ਨੂੰ ਸੱਦਾ ਤੱਕ ਨਹੀਂ ਦਿਤਾ ਗਿਆ।

ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆ ‘ਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿਚ ਪਾਰਟੀ ਨੂੰ ਵੱਡਾ ਫ਼ਾਇਦਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ ਨੂੰ ਮੰਨੀ ਜਾਂਦੀ ਹੈ। ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਘੁਬਾਇਆ ਪਹਿਲਾਂ ਹੀ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦਾ ਵਿਧਾਇਕ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement