ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਮਨਜ਼ੂਰ
Published : Mar 5, 2019, 2:54 pm IST
Updated : Mar 5, 2019, 2:55 pm IST
SHARE ARTICLE
Takht Sri Patna Sahib Jathedar Giani Iqbal Singh resign approved
Takht Sri Patna Sahib Jathedar Giani Iqbal Singh resign approved

ਚੰਡੀਗੜ੍ਹ : ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਦੋਸ਼ਾਂ 'ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ...

ਚੰਡੀਗੜ੍ਹ : ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਦੋਸ਼ਾਂ 'ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਇਹ ਫ਼ੈਸਲਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ 'ਚ ਲਿਆ ਗਿਆ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ 7 ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ।

Takht Sri Patna Sahib Jathedar Giani Iqbal Singh resign approved-2Takht Sri Patna Sahib Jathedar Giani Iqbal Singh resign approved-2ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਜਥੇਦਾਰ ਇਕਬਾਲ ਸਿੰਘ ਕਾਫ਼ੀ ਵਿਵਾਦਾਂ 'ਚ ਘਿਰੇ ਹੋਏ ਹਨ। ਜਿੱਥੇ ਉਨ੍ਹਾਂ ਦੀ ਦੂਜੀ ਪਤਨੀ ਨੇ ਉਨ੍ਹਾਂ 'ਤੇ ਅੱਤਿਆਚਾਰ ਕਰਨ ਦੇ ਦੋਸ਼ ਲਗਾਏ ਸਨ, ਉਥੇ ਹੀ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਨਸ਼ਾ ਕਰਦੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਸਭ ਦੇ ਚਲਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਮੈਂਬਰ ਕਮਿੱਕਰ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਇਕਬਾਲ ਸਿੰਘ ਦੀ ਸ਼ਿਕਾਇਤ ਵੀ ਕੀਤੀ ਸੀ।
ਬੀਤੀ 3 ਮਾਰਚ ਨੂੰ ਇਕਬਾਲ ਸਿੰਘ ਨੇ ਅਪਣਾ ਅਸਤੀਫ਼ਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜਿਆ ਸੀ। ਉਹ ਪਿਛਲੇ 35 ਸਾਲਾਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement