ਭਾਕਿਯੂ (ਏਕਤਾ ਉਗਰਾਹਾਂ) ਵਲੋਂ ਪਟਰੌਲ, ਡੀਜ਼ਲ, ਗੈਸ ਦੇ ਰੇਟਾਂ ’ਚ ਭਾਰੀ ਵਾਧਾ ਵਾਪਸ ਲੈਣ ਦੀ ਮੰਗ
Published : Mar 5, 2021, 12:41 am IST
Updated : Mar 5, 2021, 12:41 am IST
SHARE ARTICLE
image
image

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਪਟਰੌਲ, ਡੀਜ਼ਲ, ਗੈਸ ਦੇ ਰੇਟਾਂ ’ਚ ਭਾਰੀ ਵਾਧਾ ਵਾਪਸ ਲੈਣ ਦੀ ਮੰਗ

ਚੰਡੀਗੜ੍ਹ, 4 ਮਾਰਚ (ਭੁੱਲਰ): ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਮੁਲਕ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਇਕਜੁੱਟਤਾ ਬਣਾ ਕੇ ਪੰਜਾਬ ’ਚ 42 ਥਾਵਾਂ ’ਤੇ 154 ਦਿਨਾਂ ਤੋਂ ਮੋਦੀ ਭਾਜਪਾ ਹਕੂਮਤ ਵਿਰੁਧ ਚੱਲ ਰਹੇ ਦਿਨ-ਰਾਤ ਦੇ ਧਰਨਿਆਂ ਵਿਚ ਅੱਜ ਪਟਰੌਲ, ਡੀਜ਼ਲ, ਗੈਸ ਦੇ ਰੇਟਾਂ ਵਿਚ ਕੰਪਨੀਆਂ ਵਲੋਂ ਲਗਾਤਾਰ ਕੀਤਾ ਜਾ ਰਿਹਾ ਭਾਰੀ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਥਾਂ-ਥਾਂ ਮਤੇ ਪਾਸ ਕਰ ਕੇ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਮੋਦੀ ਸਰਕਾਰ ਵਲੋਂ ਕੰਪਨੀਆਂ ਨੂੰ ਮਨਮਰਜ਼ੀ ਨਾਲ ਰੇਟ ਵਧਾਉਣ ਦੀ ਖੁੱਲ੍ਹੀ ਛੁੱਟੀ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। 
ਇਨ੍ਹਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿਲ ਤੇ ਪਰਾਲੀ ਆਰਡੀਨੈਂਸ ਰੱਦ ਕੀਤੇ ਜਾਣ। ਸਾਰੀਆਂ ਫਸਲਾਂ ਦੇ ਲਾਹੇਵੰਦ ਐਮਐਸਪੀ ਮਿਥ ਕੇ ਸਾਰੇ ਦੇਸ਼ ’ਚ ਪੂਰੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਪੂਰੇ ਦੇਸ਼ ਵਿਚ ਲਾਗੂ ਕੀਤੀ ਜਾਵੇ। ਲਾਲ ਕਿਲ੍ਹੇ ਦੀ ਸਰਕਾਰੀ ਸਾਜਸ਼ ਮੌਕੇ ਪੁਲਸੀ ਹਮਲੇ ’ਚ ਸ਼ਹੀਦ ਹੋਏ ਨਵਰੀਤ ਸਿੰਘ ਅਤੇ ਘੋਲ ਦੌਰਾਨ ਹੁਣ ਤਕ ਸ਼ਹੀਦ ਹੋਏ 250 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁਕਵਾਂ ਮੁਆਵਜ਼ਾ ਦਿਤਾ ਜਾਵੇ। ਇਸ ਸਾਜ਼ਿਸ਼ ਅਧੀਨ ਸੈਂਕੜੇ ਕਿਸਾਨਾਂ ਅਤੇ ਕਿਸਾਨ ਆਗੂਆਂ ਸਿਰ ਮੜ੍ਹੇ ਦੇਸ਼ਧ੍ਰੋਹੀ ਵਰਗੇ ਝੂਠੇ ਮੁਕੱਦਮੇ ਰੱਦ ਕੀਤੇ ਜਾਣ। ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿਚ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਚਮਕੌਰ ਸਿੰਘ ਨੈਣੇਵਾਲ, ਜਗਤਾਰ ਸਿੰਘ ਕਾਲਾਝਾੜ, ਸੁਖਜੀਤ ਸਿੰਘ ਕੋਠਾਗੁਰੂ, ਸਰੋਜ ਕੁਮਾਰੀ ਦਿਆਲਪੁਰਾ, ਹਰਪ੍ਰੀਤ ਕੌਰ ਜੇਠੂਕੇ, ਸੁਨੀਲ ਕੁਮਾਰ ਭੋਡੀਪੁਰਾ ਆਦਿ ਸ਼ਾਮਲ ਸਨ। 
ਬੁਲਾਰਿਆਂ ਵਲੋਂ ਮਜ਼ਦੂਰ ਕਿਸਾਨ ਏਕਤਾ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ 15 ਮਾਰਚ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕਾਲੇ ਖੇਤੀ ਕਾਨੂੰਨਾਂ ਵਿਰੁਧ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਤੇ ਮੁਜ਼ਾਹਰੇ ਦੀਆਂ ਤਿਆਰੀਆਂ ਅਤੇ ਆਵਾਜਾਈ ਪ੍ਰਬੰਧਾਂ ਵਿਚ ਖੇਤ ਮਜ਼ਦੂਰਾਂ ਨਾਲ ਖੁੱਲ੍ਹ ਕੇ ਹੱਥ ਵਟਾਉਣ ਦਾ ਸੱਦਾ ਵੀ ਦਿਤਾ ਗਿਆ।
ਪਿੰਡ ਚੜਿੱਕ (ਮੋਗਾ) ਵਿਚ ਚੇਤਨਾ ਮਾਰਚ ਕਰ ਰਹੀਆਂ ਔਰਤਾਂ। 
ਫੋਟੋ ਨੰਬਰ ਇਕ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement