ਸਦਨ 'ਚੋਂ ਵਾਕ-ਆਊਟ ਕਰਨ ਨਾਲ ਆਪ ਦਾ ਕਿਸਾਨ ਵਿਰੋਧੀ ਚਿਹਰਾ ਮੁੜ ਨੰਗਾ ਹੋਇਆ: ਕੈਪਟਨ ਅਮਰਿੰਦਰ ਸਿੰਘ
Published : Mar 5, 2021, 6:36 pm IST
Updated : Mar 5, 2021, 6:36 pm IST
SHARE ARTICLE
CM Punjab
CM Punjab

ਖੇਤੀ ਕਾਨੂੰਨਾਂ ਬਾਰੇ ਮਤੇ 'ਤੇ ਵੋਟ ਪਾਉਣ ਤੋਂ ਪਹਿਲਾਂ ਆਪ ਵੱਲੋਂ ਸਦਨ 'ਚੋਂ ਵਾਕ-ਆਊਟ ਕਰਨਾ ਮੰਦਭਾਗਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਲਿਆਂਦੇ ਮਤੇ 'ਤੇ ਵੋਟ ਕਰਨ ਤੋਂ ਪਹਿਲਾਂ ਆਪ ਵੱਲੋਂ ਸਦਨ 'ਚੋਂ ਵਾਕ-ਆਊਟ ਕਰਕੇ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਮੁੜ ਆਪਣੇ ਅਸਲੀ ਰੰਗ ਵਿਖਾਉਣ ਲਈ ਆਮ ਆਦਮੀ ਪਾਰਟੀ ਦੀ ਸਖਤ ਨਿੰਦਾ ਕੀਤੀ।

CM Punjab CM Punjabਮੁੱਖ ਮੰਤਰੀ ਨੇ ਕਿਹਾ ਕਿ ਆਪ ਪਾਰਟੀ ਕਿਸਾਨਾਂ ਜਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੱਚਮੁੱਚ ਕਦੇ ਵੀ ਚਿੰਤਤ ਨਹੀਂ ਸੀ ਅਤੇ ਇਸ ਦੀ ਲੀਡਰਸ਼ਿਪ ਨੇ ਇੱਕ ਵਾਰ ਫਿਰ ਖੁਦ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਏਜੰਟ ਸਾਬਤ ਕੀਤਾ ਹੈ ਜਿਸ ਨਾਲ ਰਲ ਕੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ।

AAP Leader AAP Leaderਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਸਦਨ ਦੇ ਮੈਂਬਰਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਦੀ ਦਿੱਲੀ ਗਜ਼ਟ ਨੋਟੀਫਿਕੇਸ਼ਨ ਦੀ ਕਾਪੀ ਵਿਖਾਉਂਦਿਆਂ ਦੁਹਰਾਇਆ ਕਿ ਆਪ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਆਪਣੇ ਝੂਠੇ ਪ੍ਰਚਾਰ ਨਾਲ ਕਿਸਾਨਾਂ ਨਾਲ ਧੋਖਾ ਕਮਾ ਰਹੀ ਹੈ । ਪੰਜਾਬ ਵਿਚਲੇ ਮਾਮਲਿਆਂ 'ਤੇ ਇਸ ਤੋਂ ਪਹਿਲਾਂ ਆਪ ਵੱਲੋਂ ਮਾਰੇ ਗਏ ਯੂ-ਟਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਤੱਥ ਇਹ ਹੈ ਕਿ ਉਨ੍ਹਾਂ ਨੇ ਵਾਰ-ਵਾਰ ਕਿਸਾਨਾਂ ਦੀ ਪਿੱਠ 'ਤੇ ਵਾਰ ਕੀਤਾ ਹੈ ਅਤੇ ਉਹ ਅਜਿਹਾ ਪਹਿਲਾਂ ਵੀ ਕਰ ਚੁੱਕੇ ਹਨ।

CMPunjabCMPunjabਵਾਕ-ਆਊਟ ਤੋਂ ਪਹਿਲਾਂ ਆਪ ਵਿਧਾਇਕਾਂ ਨੇ ਸਦਨ ਵਿੱਚ ਵੱਡੇ ਪੱਧਰ 'ਤੇ ਹੰਗਾਮਾ ਕੀਤਾ ਅਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਖੇਤੀਬਾੜੀ ਸੁਧਾਰਾਂ ਬਾਰੇ ਕੇਂਦਰ ਵੱਲੋਂ ਬਣਾਈ ਉੱਚ ਤਾਕਤੀ ਕਮੇਟੀ ਦੇ ਮੈਂਬਰ ਹਨ ਅਤੇ ਇਸ ਤਰ੍ਹਾਂ ਖੇਤੀ ਕਾਨੂੰਨਾਂ 'ਤੇ ਫੈਸਲਾ ਲੈਣ ਵਾਲੀ ਪਾਰਟੀ ਹਨ। ਹਾਲਾਂਕਿ ਮੁੱਖ ਮੰਤਰੀ ਨੇ ਖ਼ੁਦ ਇਹ ਸਪੱਸ਼ਟ ਕੀਤਾ ਹੈ ਕਿ ਉਹ ਕਮੇਟੀ ਦੀ ਕਿਸੇ ਵੀ ਬੈਠਕ ਵਿਚ ਮੌਜੂਦ ਨਹੀਂ ਸਨ ਅਤੇ ਵਿੱਤ ਮੰਤਰੀ

CM PunjabCM Punjabਮਨਪ੍ਰੀਤ ਸਿੰਘ ਬਾਦਲ ਇਕ ਮੀਟਿੰਗ ਵਿਚ ਸ਼ਾਮਲ ਹੋਏ ਸਨ ਜਦੋਂ ਕਿ ਅਗਲੀ ਮੀਟਿੰਗ ਵਿੱਚ ਇੱਕ ਅਧਿਕਾਰੀ ਨੇ ਹਿੱਸਾ ਲਿਆ ਸੀ। ਮਨਪ੍ਰੀਤ ਸਿੰਘ ਬਾਦਲ ਨੇ ਵੀ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰਾਜ ਸਰਕਾਰ ਨੂੰ ਇਨ੍ਹਾਂ ਆਰਡੀਨੈਂਸਾਂ ਦੀ ਕੋਈ ਜਾਣਕਾਰੀ ਨਹੀਂ ਸੀ ਜਿਸ ਨੂੰ ਕਿ 'ਆਪ' ਨੇ ਸਦਨ ਵਿੱਚ ਹੰਗਾਮੇ ਦਾ ਮੁੱਦਾ ਬਣਾਉਣ ਲਈ ਚੁਣਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement