ਆਸਟ੍ਰੇਲੀਆ ਦੇ ਮਹਾਨ ਫਿਰਕੀ ਗੇਂਦਬਾਜ਼ ਸ਼ੇਨ ਵਾਰਨ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Published : Mar 5, 2022, 8:20 am IST
Updated : Mar 5, 2022, 8:20 am IST
SHARE ARTICLE
image
image

ਆਸਟ੍ਰੇਲੀਆ ਦੇ ਮਹਾਨ ਫਿਰਕੀ ਗੇਂਦਬਾਜ਼ ਸ਼ੇਨ ਵਾਰਨ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ


ਸਿਡਨੀ, 4 ਮਾਰਚ : ਆਸਟਰੇਲੀਆ ਦੇ ਸਾਬਕਾ ਸਪਿਨ ਗੇਂਦਬਾਜ਼ ਸ਼ੇਨ ਵਾਰਨ ਦਾ 52 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ | ਵਾਰਨਰ ਦੇ ਪ੍ਰਬੰਧਨ ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਹੈ ਕਿ ਸ਼ੇਨ ਅਪਣੇ ਘਰ ਵਿਚ ਬੇਹੋਸ਼ ਪਏ ਸਨ | ਮੈਡੀਕਲ ਟੀਮਾਂ ਨੇ ਉਨ੍ਹਾਂ ਨੂੰ  ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ  ਬਚਾਇਆ ਨਹੀਂ ਜਾ ਸਕਿਆ | ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ  ਦਿਲ ਦਾ ਦੌਰਾ ਪਿਆ | ਸ਼ੇਨ ਵਾਰਨ ਨੇ ਅੱਜ ਸਵੇਰੇ ਆਸਟਰੇਲੀਆ ਦੇ ਸਾਬਕਾ ਵਿਕਟਕੀਪਰ ਰਾਡ ਮਾਰਸ਼ ਦੀ ਮੌਤ 'ਤੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਸੀ | ਇਹ ਟਵੀਟ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਟਵੀਟ ਸਾਬਤ ਹੋਇਆ | ਰਿਪੋਰਟਾਂ ਮੁਤਾਬਕ ਸ਼ੇਨ ਵਾਰਨ ਅਪਣੇ ਘਰ ਵਿਚ ਬੇਹੋਸ਼ ਮਿਲੇ ਸਨ | ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ | ਸਿਹਤ ਮਾਹਰਾਂ ਤੇ ਡਾਕਟਰਾਂ ਦਾ ਕਹਿਣਾ ਹੈ ਕਿ ਇੰਨੀ ਘੱਟ ਉਮਰ ਵਿਚ ਦਿਲ ਦਾ ਦੌਰਾ ਪੈਣ ਪਿੱਛੇ ਉਨ੍ਹਾਂ ਦੀ ਸ਼ਰਾਬ ਅਤੇ ਸਿਗਰਟ ਪੀਣ ਦੀ ਆਦਤ ਹੋ ਸਕਦੀ ਹੈ |                (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement