ਬਦਲਿਆ ਸਿਟਕੋ ਦਾ MD, ਚੰਡੀਗੜ੍ਹ ਕੈਡਰ ਦੀ ਆਈਏਐੱਸ ਪੂਰਵਾ ਗਰਗ ਨੂੰ ਬਣਾਇਆ MD
Published : Mar 5, 2022, 5:54 pm IST
Updated : Mar 5, 2022, 5:54 pm IST
SHARE ARTICLE
Purva Garg new Citco MD
Purva Garg new Citco MD

BBMB ਤੋਂ ਬਾਅਦ ਹੁਣ ਸਿਟਕੋ ਵਿਚ ਵੀ ਵੱਡਾ ਪ੍ਰਸ਼ਾਸਨਿਕ ਫੇਰਬਦਲ

 

ਚੰਡੀਗੜ੍ਹ - ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਐਮਡੀ ਅਤੇ ਪੰਜਾਬ ਕੇਡਰ ਆਈਏਐਸ ਜਸਵਿੰਦਰ ਕੌਰ ਨੂੰ ਉਨ੍ਹਾਂ ਦੇ ਪੇਰੈਂਟ ਕੇਡਰ ਵਿਚ ਵਾਪਸ ਭੇਜ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਪੋਸਟ ਨੂੰ ਭਰਨ ਲਈ ਪ੍ਰਸ਼ਾਸਨ ਨੇ ਕਈ ਵਾਰ ਪੰਜਾਬ ਤੋਂ ਅਧਿਕਾਰੀਆਂ ਦੇ ਨਾਂ ਮੰਗੇ ਪਰ ਪੰਜਾਬ ਨੇ ਉਨ੍ਹਾਂ ਨੂੰ ਨਾਮ ਨਹੀਂ ਭੇਜੇ। ਸ਼ੁੱਕਰਵਾਰ ਨੂੰ ਜਸਵਿੰਦਰ ਕੌਰ ਦੇ ਰਿਲੀਵ ਹੁੰਦੇ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਪੰਜਾਬ ਕੇਡਰ ਲਈ ਰਾਖਵੇਂ ਯੂਟੀ ਕੇਡਰ ਦੀ ਆਈਏਐਸ ਪੂਰਵਾ ਗਰਗ ਨੂੰ ਸੌਂਪ ਦਿੱਤੀ ਗਈ ਹੈ।

CITCOCITCO

ਪੰਜਾਬ ਸਰਕਾਰ ਅਤੇ ਉਸ ਦੇ ਕਈ ਮੰਤਰੀਆਂ ਵੱਲੋਂ ਇਹ ਦੋਸ਼ ਲਾਏ ਜਾ ਰਹੇ ਹਨ ਕਿ ਯੂਟੀ ਪ੍ਰਸ਼ਾਸਨ ਵਿਚ ਪੰਜਾਬ ਕੇਡਰ ਦੀਆਂ ਅਸਾਮੀਆਂ ’ਤੇ ਹੋਰ ਕਾਡਰ ਭਰਤੀ ਕੀਤੇ ਜਾ ਰਹੇ ਹਨ। ਪੰਜਾਬ ਦੇ ਆਗੂ ਇਸ ਨੂੰ ਸਾਜ਼ਿਸ਼ ਦੱਸ ਰਹੇ ਹਨ, ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਾਲੇ ਪਾਸੇ ਤੋਂ ਅਧਿਕਾਰੀਆਂ ਦਾ ਪੈਨਲ ਨਹੀਂ ਭੇਜਿਆ ਜਾ ਰਿਹਾ।

ChandigarhChandigarh

ਦੱਸਿਆ ਜਾ ਰਿਹਾ ਹੈ ਕਿ ਕਈ ਮਹੀਨੇ ਪਹਿਲਾਂ ਪੰਜਾਬ ਨੂੰ ਪੱਤਰ ਭੇਜ ਕੇ ਸਿਟਕੋ ਦੇ ਐਮਡੀ ਦੀ ਅਸਾਮੀ ਭਰਨ ਲਈ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਸੀ। ਕਈ ਦਿਨਾਂ ਤੱਕ ਕੋਈ ਜਵਾਬ ਨਹੀਂ ਆਇਆ ਅਤੇ ਫਿਰ ਰੀਮਾਈਂਡਰ ਭੇਜਿਆ ਗਿਆ। ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਪੋਸਟ ਨੂੰ ਭਰਨ ਲਈ ਪੰਜਾਬ ਨੂੰ ਕੁੱਲ 8 ਰੀਮਾਈਂਡਰ ਭੇਜੇ ਗਏ ਹਨ। ਆਖਰੀ ਰੀਮਾਈਂਡਰ 25 ਫਰਵਰੀ ਨੂੰ ਭੇਜਿਆ ਗਿਆ ਸੀ, ਉਸ ਤੋਂ ਬਾਅਦ ਵੀ ਪੰਜਾਬ ਨੇ ਨਾਂ ਨਹੀਂ ਭੇਜੇ ਜਿਸ ਤੋਂ ਬਾਅਦ ਅੱਜ ਇਹ ਜ਼ਿੰਮੇਵਾਰੀ ਯੂਟੀ ਕੇਡਰ ਦੀ ਆਈਏਐਸ ਪੂਰਵਾ ਗਰਗ ਨੂੰ ਸੌਂਪ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement