ਚੋਣ ਜ਼ਾਬਤੇ ਦੌਰਾਨ ਪੰਜਾਬ ਕਮਿਊਨੀਕੇਸ਼ਨ ਲਿਮਟਿਡ ਮੋਹਾਲੀ ਦੀ ਇਮਾਰਤ ਵੇਚਣ ਦੀ ਹੋਵੇ ਉਚ ਪਧਰੀ ਜਾਂਚ : ਹਰਪਾਲ ਚੀਮਾ.
Published : Mar 5, 2022, 8:28 am IST
Updated : Mar 5, 2022, 8:28 am IST
SHARE ARTICLE
image
image

ਚੋਣ ਜ਼ਾਬਤੇ ਦੌਰਾਨ ਪੰਜਾਬ ਕਮਿਊਨੀਕੇਸ਼ਨ ਲਿਮਟਿਡ ਮੋਹਾਲੀ ਦੀ ਇਮਾਰਤ ਵੇਚਣ ਦੀ ਹੋਵੇ ਉਚ ਪਧਰੀ ਜਾਂਚ : ਹਰਪਾਲ ਚੀਮਾ.

 

ਚੰਡੀਗੜ੍ਹ, 4 ਮਾਰਚ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ ਵਿਰੁਧ ਸਖ਼ਤ ਵਿਰੋਧ ਦਰਜ ਕਰਵਾਇਆ ਹੈ | ਚੀਮਾ ਨੇ ਚੋਣ ਕਮਿਸ਼ਨ ਨੂੰ  ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਪੀ.ਸੀ.ਐਲ. ਦੀ ਇਮਾਰਤ ਵੇਚਣ ਦੀ ਉਚ ਪਧਰੀ ਜਾਂਚ ਕਰਵਾਈ ਜਾਵੇ ਅਤੇ ਬਣਦੀ ਯੋਗ ਕਾਰਵਾਈ ਕੀਤੀ ਜਾਵੇ |
ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਪ੍ਰਬੰਧਕ ਕਮੇਟੀ ਵਲੋਂ ਪਲਾਟ ਨੰਬਰ ਸੀ 134, ਇੰਡਸਟਰੀਅਲ ਏਰੀਆ ਫ਼ੇਜ਼ 8 ਮੋਹਾਲੀ 'ਚ ਬਣੀ ਇਮਾਰਤ ਨੂੰ  ਪੰਜਾਬ ਚੋਣਾ 2022 ਦੌਰਾਨ ਬਿਨਾਂ ਕਿਸੇ ਉਚਿਤ ਕਾਰਵਾਈ ਤੋਂ ਵੇਚ ਦਿਤਾ ਗਿਆ ਹੈ, ਜੋ ਸਰਕਾਰੀ ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ | ਉਨਾਂ ਦਸਿਆ ਕਿ ਪੰਜਾਬ ਕਮਿਊਨੀਕੇਸ਼ਨ ਇੰਪਲਾਈਜ਼ ਯੂਨੀਅਨ ਮੋਹਾਲੀ ਵਲੋਂ ਇਮਾਰਤ ਵੇਚਣ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਰਿਹਾ ਹੈ, ਇਸ ਲਈ ਇਮਾਰਤ ਵੇਚਣਾ ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨਾਲ ਵੱਡਾ ਧੋਖਾ ਹੈ | ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਨੂੰ  ਕੌਡੀਆਂ ਦੇ ਮੁੱਲ ਵੇਚਿਆ ਗਿਆ ਹੈ, ਪਰ ਆਮ ਆਦਮੀ ਪਾਰਟੀ ਮੁੱਢ ਤੋਂ ਸਰਕਾਰੀ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕਰਦੀ ਆਈ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵੇਚੀਆਂ ਗਈਆਂ ਸਰਕਾਰੀ ਜਾਇਦਾਦਾਂ ਦੀ ਉਚ ਪਧਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਵਿਰੁਧ ਉਚਿਤ ਕਾਰਵਾਈ ਕੀਤੀ ਜਾਵੇਗੀ |     

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement