ਸੁਪਰੀਮ ਕੋਰਟ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਾਈ ਕੋਰਟ ਨੇ ਭਵਿੱਖ ਵਿਚ ਸੁਮੇਧ ਸੈਣੀ 'ਤੇ ਹੋਣ ਵਾਲੀ ਕਾਰਵਾਈ 'ਤੇ ਰੋਕ ਕਿਵੇਂ ਲਗਾ ਦਿਤੀ
Published : Mar 5, 2022, 8:25 am IST
Updated : Mar 5, 2022, 8:25 am IST
SHARE ARTICLE
image
image

ਸੁਪਰੀਮ ਕੋਰਟ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਾਈ ਕੋਰਟ ਨੇ ਭਵਿੱਖ ਵਿਚ ਸੁਮੇਧ ਸੈਣੀ 'ਤੇ ਹੋਣ ਵਾਲੀ ਕਾਰਵਾਈ 'ਤੇ ਰੋਕ ਕਿਵੇਂ ਲਗਾ ਦਿਤੀ

ਨਵੀਂ ਦਿੱਲੀ, 4 ਮਾਰਚ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ  ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸਨ 'ਤੇ ਦੋ ਹਫ਼ਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ | ਇਸ ਪਟੀਸਨ 'ਚ ਉਸ ਵਿਰੁਧ ਲੰਬਿਤ ਸਾਰੇ ਅਪਰਾਧਿਕ ਮਾਮਲਿਆਂ ਨੂੰ  ਸੀਬੀਆਈ ਨੂੰ  ਟਰਾਂਸਫ਼ਰ ਕਰਨ ਲਈ ਵੀ ਕਿਹਾ ਗਿਆ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੂੰ  ਇਹ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਦੇ ਖ਼ਿਲਾਫ਼ ਸਾਰੇ ਲੰਬਿਤ ਅਪਰਾਧਿਕ ਮਾਮਲਿਆਂ ਨੂੰ  ਸੀਬੀਆਈ ਨੂੰ  ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ | ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ  ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ  ਰੈਫਰ ਕਰਨ | ਦੱਸ ਦੇਈਏ ਕਿ ਸੁਮੇਧ ਸਿੰਘ ਸੈਣੀ ਨੇ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਸਾਰੇ ਕੇਸ ਸੀਬੀਆਈ ਨੂੰ  ਟਰਾਂਸਫ਼ਰ ਕੀਤੇ ਜਾਣ |
ਇਸ ਦੇ ਨਾਲ ਹੀ ਸੁਪਰੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ  ਸੁਰੱਖਿਆ ਦੇਣ ਦੇ ਫ਼ੈਸਲੇ 'ਤੇ ਹੌਰਾਨੀ ਵੀ ਪ੍ਰਗਟਾਈ ਹੈ ਤੇ ਕਿਹਾ ਹੈ ਕਿ ਭਵਿੱਖ ਦੀ ਕਾਰਵਾਈ 'ਤੇ ਰੋਕ ਕਿਵੇਂ ਲਗਾਈ ਜਾ ਸਕਦੀ ਹੈ? ਸਾਡੇ ਵਿਚੋਂ ਤਿੰਨ (ਜੱਜ) ਇਹ ਸੋਚਦੇ ਹਨ ਕਿ ਇਹ ਸੱਚਮੁੱਚ ਹੈਰਾਨੀਜਨਕ ਹੈ | ਇਸ ਲਈ ਇਸ 'ਤੇ ਸੁਣਵਾਈ ਦੀ ਜਲਦ ਲੋੜ ਹੋਵੇਗੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement