ਭਤੀਜੇ ਨੇ ਆਪਣੇ ਸਕੇ ਚਾਚੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Mar 5, 2022, 7:53 pm IST
Updated : Mar 5, 2022, 7:53 pm IST
SHARE ARTICLE
Photo
Photo

ਪੁਲਿਸ ਨੇ ਪਰਚਾ ਦਰਜ ਕਰਕੇ ਦੋਸ਼ੀ ਨੌਜਵਾਨ ਦੀ ਭਾਲ ਕੀਤੀ ਸ਼ੁਰੂ

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਮਤੀਰਥ ਰੋਡ ਦੇ ਇਲਾਕਾ ਆਨੰਦਪੁਰ ਐਵੇਨਿਊ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਆਪਣੇ ਸਕੇ ਚਾਚੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

 

MurderMurder

ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲੇ ‘ਤੇ ਦੋਸ਼ੀ ਦੇ ਪਿਤਾ ਦੇ ਕਤਲ ਦਾ ਦੋਸ਼ ਹੈ। ਉਹ ਇਸ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਹੀ ਸਜ਼ਾ ਕੱਟ ਕੇ ਜੇਲ੍ਹੋਂ ਬਾਹਰ ਆਇਆ ਸੀ।

PHOTOPHOTO

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਦੋਸ਼ੀ ਨੌਜਵਾਨ ਖਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਦਿੰਦਿਆਂ ਗੁਆਂਢੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਰਾਮਤੀਰਥ ਰੋਡ ਸਥਿਤ ਆਈ.ਟੀ.ਆਈ. ਵਿੱਚ ਚਪੜਾਸੀ ਦੀ ਨੌਕਰੀ ਕਰਦਾ ਸੀ।

murdermurder

 ਲਗਭਗ ਅੱਠ ਸਾਲ ਪਹਿਲਾਂ ਗੁਰਦੀਪ ਸਿੰਘ ਨੇ ਆਪਣੇ ਸਕੇ ਭਰਾ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਜਿਸ ਲਈ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਸੀ ਤੇ ਕੁਝ ਸਮਾਂ ਪਹਿਲਾਂ ਹੀ ਉਹ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਹੋ ਕੇ ਘਰ ਪਰਤਿਆ ਸੀ।

ਹਰਜਿੰਦਰ ਸਿੰਘ ਦਾ ਪੁੱਤਰ ਅਮਨਦੀਪ ਸਿੰਘ ਆਪਣੇ ਚਾਚੇ ਗੁਰਦੀਪ ਸਿੰਘ ਤੋਂ ਬਦਲਾ ਲੈਣਾ ਚਾਹੁੰਦਾ ਸੀ ਤੇ ਇਸ ਲਈ ਉਹ ਸਾਜ਼ਿਸ਼ ਰਚ ਰਿਹਾ ਸੀ। ਦੋਸ਼ੀ ਨੇ ਗੁਰਦੀਪ ਨੂੰ ਧਮਕੀ ਦਿੱਤੀ ਸੀ ਕਿ ਉਹ ਉਸ ਨੂੰ ਮਾਰ ਦੇਵੇਗਾ। ਇਸ ਨੂੰ ਲੈ ਕੇ ਚਾਚੇ-ਭਤੀਜੇ ਵਿੱਚ ਝਗੜਾ ਵੀ ਹੋਇਆ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement