ਰਵਾਇਤੀ ਪਾਰਟੀਆਂ ਨੂੰ ਅਪਣੇ ਉਮੀਦਵਾਰਾਂ ਉਪਰ ਵੀ ਨਹੀਂ ਰਿਹਾ ਭਰੋਸਾ : ਰਾਜੇਵਾਲ
Published : Mar 5, 2022, 11:34 pm IST
Updated : Mar 5, 2022, 11:34 pm IST
SHARE ARTICLE
image
image

ਰਵਾਇਤੀ ਪਾਰਟੀਆਂ ਨੂੰ ਅਪਣੇ ਉਮੀਦਵਾਰਾਂ ਉਪਰ ਵੀ ਨਹੀਂ ਰਿਹਾ ਭਰੋਸਾ : ਰਾਜੇਵਾਲ

ਬਠਿੰਡਾ, 5 ਮਾਰਚ (ਸੁਖਜਿੰਦਰ ਮਾਨ) : ਲੰਘੀ 20 ਫ਼ਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੰਯੁਕਤ ਸਮਾਜ ਮੋਰਚੇ ਦੇ ਨਾਮ ਹੇਠ ਚੋਣਾਂ ਲੜਨ ਵਾਲੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੋਸ਼ ਲਗਾਇਆ ਹੈ ਕਿ ਸੂਬੇ ਦੀਆਂ ਰਵਾਇਤੀ ਪਾਰਟੀਆਂ ਦਾ ਅਪਣੇ ਆਗੂਆਂ ਤੇ ਉਮੀਦਵਾਰਾਂ ਤੋਂ ਵਿਸ਼ਵਾਸ ਉਠ ਗਿਆ ਹੈ ਜਿਸ ਦੇ ਚਲਦੇ ਉਨ੍ਹਾਂ ਨੂੰ ਲੁਕੋਇਆ ਜਾ ਰਿਹਾ ਹੈ। ਮੋਰਚੇ ਦੇ ਬੈਨਰ ਹੇਠ ਚੋਣ ਵਾਲੇ ਬਠਿੰਡਾ ਪੱਟੀ ਦੇ ਉਮੀਦਵਾਰਾਂ ਨਾਲ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕਰਨ ਤੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਇਹ ਵੀ ਦਾਅਵਾ ਕੀਤਾ ਕਿ 15 ਦਿਨਾਂ ਦਾ ਘੱਟ ਸਮਾਂ ਮਿਲਣ ਦੇ ਬਾਵਜੂਦ ਮੋਰਚੇ ਦੇ ਉਮੀਦਵਾਰ ਰਿਕਾਰਡਤੋੜ ਵੋਟਾਂ ਹਾਸਲ ਕਰਨਗੇ। 
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਰਵਾਇਤੀ ਪਾਰਟੀਆਂ ਨੇ ਅਥਾਹ ਧਨ ਤੇ ਸ਼ਰਾਬ ਆਦਿ ਦੀ ਵੰਡ ਕੀਤੀ ਪ੍ਰੰਤੂ ਇਸ ਦੇ ਬਾਵਜੂਦ ਇਹ ਪਾਰਟੀਆਂ ਅਪਣੀ ਜਿੱਤ ਪ੍ਰਤੀ ਆਸਵੰਦ ਨਹੀਂ ਹਨ। ਕਿਸਾਨ ਆਗੂ ਨੇ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਅਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜ ਲੋਕ ਉਨ੍ਹਾਂ ਵਿਰੁਧ ਲਾਮਬੰਦ ਕਿਉਂ ਹੋ ਗਏ ਹਨ? ਹਾਲਾਂਕਿ ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਵੀ ਰਵਾਇਤੀ ਪਾਰਟੀਆਂ ਦਾ ਹਿੱਸਾ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਉਹ ਬਹੁਤ ਸਫ਼ਾਈ ਨਾਲ ਝੂਠ ਬੋਲਣ ਦੇ ਮਾਹਰ ਹਨ ਤੇ ਜਿਹੜੀ ਗੱਲ ਉਨ੍ਹਾਂ ਨੂੰ ਸਹੀ ਲਗਦੀ ਹੈ, ਉਹ ਅਪਣੇ ਸਾਥੀਆਂ ਦੇ ਮੂੰਹੋਂ ਕਹਾਉਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਲੰਮੇ ਹੱਥੀ ਲੈਂਦਿਆਂ ਦੋਸ਼ ਲਗਾਇਆ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਨੂੰ ਉਸ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਬੀਬੀਐਮਬੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਤੇ ਚੰਡੀਗੜ੍ਹ ’ਚ ਪੰਜਾਬ ਦੇ ਮੁਲਾਜ਼ਮਾਂ ਨੂੰ ਹਟਾਉਣ ਆਦਿ ਵਰਗੇ ਫ਼ੈਸਲੇ ਲਏ ਜਾ ਰਹੇ ਹਨ। ਰਾਜੇਵਾਲ ਨੇ ਐਲਾਨ ਕੀਤਾ ਕਿ ਕੇਂਦਰ ਦੀ ਇਸ ਧੱਕੇਸ਼ਾਹੀ ਵਿਰੁਧ ਮੋਰਚੇ ਵਲੋਂ 7 ਮਾਰਚ ਨੂੰ ਹੈੱਡਕੁਆਟਰਾਂ ’ਤੇ ਧਰਨੇ ਦਿਤੇ ਜਾ ਰਹੇ ਹਨ ਤੇ ਜੇਕਰ ਸਰਕਾਰ ਟਸ ਤੋਂ ਮਸ ਨਾ ਹੋਈ ਤਾਂ ਮੁੜ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 


ਇਸ ਖਬਰ ਨਾਲ ਸਬੰਧਤ ਫ਼ੋਟੋ 05 ਬੀਟੀਆਈ 05 ਵਿਚ ਭੇਜੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement