Tarn Taran News : ਤਰਨਤਾਰਨ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ

By : BALJINDERK

Published : Mar 5, 2025, 5:21 pm IST
Updated : Mar 5, 2025, 5:23 pm IST
SHARE ARTICLE
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਉਰਫ਼ ਮੌਲਾ (25) ਵਜੋਂ ਹੋਈ 
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਉਰਫ਼ ਮੌਲਾ (25) ਵਜੋਂ ਹੋਈ 

Tarn Taran News : ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 10 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

Tarn Taran News in Punjabi : ਤਰਨਤਾਰਨ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਨਿਵਾਸੀ ਪਿੰਡ ਜਰਮਸਤਪੁਰ ਜ਼ਿਲ੍ਹਾ ਤਰਨਤਾਰਨ ਆਪਣੇ ਸਾਲੇ ਸਮੇਤ ਬਾਜ਼ਾਰ ਕਿਸੇ ਕੰਮ ਲਈ ਬੁਲਟ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਇਆ ਸੀ ਕਿ ਰਸਤੇ ’ਚ ਸ੍ਰੀ ਚੰਦਰ ਕਲੋਨੀ ਨਜ਼ਦੀਕ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। 

ਗੋਲ਼ੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਸਿਵਲ ਹਸਪਤਾਲ ਤਰਨ ਤਾਰਨ ਲਿਆਂਦਾ ਗਿਆ ਜਿੱਥੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮੌਕੇ ਨਵ ਵਿਆਹੀ ਮ੍ਰਿਤਕ ਦੀ ਪਤਨੀ ਨੇ ਰੋਂਦੇ ਹੋਏ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਹੀ ਉਸਦਾ ਵਿਆਹ ਜਗਦੀਪ ਸਿੰਘ ਵਾਸੀ ਜਰਮਸਤਪੁਰ ਨਾਲ਼ ਹੋਇਆ ਸੀ ਅਤੇ ਪਿੰਡ ਦੇ ਕੁਝ ਲੋਕਾਂ ਨਾਲ਼ ਉਹਨਾਂ ਦਾ ਝਗੜਾ ਚਲਦਾ ਪਿਆ ਸੀ। ਮੌਕੇ ’ਤੇ ਪੁੱਜੀ ਪੁਲਿਸ ਅਧਿਕਾਰੀ ਵੱਲੋਂ ਪੱਤਰਕਾਰਾਂ ਨਾਲ਼ ਕੋਈ ਵੀ ਗੱਲਬਾਤ ਨਹੀਂ ਕੀਤੀ। 

(For more news apart from young man was shot and killed in broad daylight in Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement