ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਹੋਏ ਸ਼ਾਮਲ
Published : Mar 5, 2025, 8:35 pm IST
Updated : Mar 5, 2025, 8:35 pm IST
SHARE ARTICLE
Former DSP Balwinder Singh Sekhon joins BJP
Former DSP Balwinder Singh Sekhon joins BJP

ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਦੇ ਹਿੱਤ ਵਿੱਚ ਸਹੀ ਫੈਸਲੇ ਲੈ ਰਹੀ : ਬਲਵਿੰਦਰ ਸਿੰਘ ਸੇਖੋਂ

ਲੁਧਿਆਣਾ: ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਭਾਜਪਾ ਜਲਦੀ ਹੀ ਪੱਛਮੀ ਹਲਕੇ ਤੋਂ ਬਲਵਿੰਦਰ ਸੇਖੋਂ ਨੂੰ ਟਿਕਟ ਦੇ ਸਕਦੀ ਹੈ। ਬਲਵਿੰਦਰ ਸੇਖੋਂ ਦਾ ਸਾਬਕਾ ਕੈਬਨਿਟ ਮੰਤਰੀ ਆਸ਼ੂ ਨਾਲ ਟਕਰਾਅ ਹੈ। ਲੁਧਿਆਣਾ ਵਿੱਚ ਹਲਕਾ ਪੱਛਮੀ ਵਿਧਾਨ ਸਭਾ ਸੀਟ 'ਤੇ ਜਲਦੀ ਹੀ ਉਪ ਚੋਣ ਹੋਣ ਜਾ ਰਹੀ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਚੰਡੀਗੜ੍ਹ ਸਥਿਤ ਭਾਜਪਾ ਸੂਬਾ ਦਫ਼ਤਰ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ, ਸੇਖੋਂ ਨੂੰ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਾਬਕਾ ਕੇਂਦਰੀ ਮੰਤਰੀ ਸੋਮਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦਾ ਵੱਡਾ ਬਿਆਨ

ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਦੇ ਹਿੱਤ ਵਿੱਚ ਸਹੀ ਫੈਸਲੇ ਲੈ ਰਹੀ ਹੈ। ਬਾਕੀ ਪਾਰਟੀਆਂ ਸਿਰਫ਼ ਆਪਣੀ ਰਾਜਨੀਤੀ ਨੂੰ ਵਧਾਉਣ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਪਰਿਵਾਰ ਦਾ ਹਿੱਸਾ ਬਣੇ ਹਨ।

ਪਰਮਿੰਦਰ ਬਰਾੜ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਭਾਜਪਾ ਦਾ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ। ਰਜਨੀਸ਼ ਧੀਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਭਾਜਪਾ ਵੱਲ ਆਕਰਸ਼ਿਤ ਹੋ ਰਹੇ ਹਨ, ਉਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈ ਜਾ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement