ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੜਨਗੇ ਲੋਕ ਸਭਾ ਚੋਣ
Published : Apr 5, 2019, 4:52 pm IST
Updated : Apr 6, 2019, 3:13 pm IST
SHARE ARTICLE
Simarjeet Bains will contest Lok Sabha Election from Ludhiana
Simarjeet Bains will contest Lok Sabha Election from Ludhiana

ਸਿਮਰਜੀਤ ਸਿੰਘ ਬੈਂਸ ਦਾ ਕਿਸ ਨਾਲ ਹੋਵੇਗਾ ਮੁਕਾਬਲਾ

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਨਗੇ। ਬੈਂਸ ਭਰਾਵਾਂ ਨੇ ਆਪਣੇ ਸਮਰਥਕਾਂ ਦਰਮਿਆਨ ਇਹ ਐਲਾਨ ਕੀਤਾ ਹੈ। ਬੈਂਸ ਭਰਾਵਾਂ ਦਾ ਲੁਧਿਆਣਾ ਵਿਚ ਚੰਗਾ ਆਧਾਰ ਹੈ ਅਤੇ ਕਾਂਗਰਸ ਦੇ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨਾਲ ਮੁਕਾਬਲਾ ਹੋਵੇਗਾ। ਹਾਲੇ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਨੇ ਇੱਥੋਂ ਆਪਣੇ ਉਮੀਦਵਾਰ ਐਲਾਨਣੇ ਹਨ।

ਬੈਂਸ ਭਰਾ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੈਂਬਰ ਹਨ ਅਤੇ ਉਨ੍ਹਾਂ ਦੇ ਭਾਈਵਾਲ ਸੁਖਪਾਲ ਖਹਿਰਾ ਤੇ ਡਾ. ਧਰਮਵੀਰ ਗਾਂਧੀ ਵੀ ਹਨ। ਕੁਝ ਸਮਾਂ ਪਹਿਲਾਂ ਪੀਡੀਏ ਭਾਈਵਾਲਾਂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰ ਬੈਂਸ ਨੂੰ ਹਰਸਿਮਰਤ ਬਾਦਲ ਖ਼ਿਲਾਫ਼ ਉਤਾਰਨ ਦਾ ਐਲਾਨ ਕੀਤਾ ਸੀ।

ਸੁਖਪਾਲ ਖਹਿਰਾ ਨੇ ਹਰਸਿਮਰਤ ਬਾਦਲ ਖ਼ਿਲਾਫ਼ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਹਰਸਿਮਰਤ ਬਾਦਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਖੜ੍ਹੀ ਹੋਵੇਗੀ ਤਾਂ ਸਿਮਰਜੀਤ ਬੈਂਸ ਉੱਥੇ ਜਾਣਗੇ। ਪਰ ਹੁਣ ਬੈਂਸ ਨੇ ਖ਼ੁਦ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।​

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement