ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, 19 ਅਪ੍ਰੈਲ ਤੱਕ ਵਧੀ ਨਿਆਂਇਕ ਹਿਰਾਸਤ
Published : Apr 5, 2022, 4:28 pm IST
Updated : Apr 5, 2022, 4:28 pm IST
SHARE ARTICLE
Bikram Majithia
Bikram Majithia

ਜਾਨ ਨੂੰ ਖਤਰਾ ਦੱਸਣ ਵਾਲੀ ਅਰਜ਼ੀ ਸਬੰਧੀ ਕੋਰਟ ਨੇ ਪਟਿਆਲਾ ਜੇਲ੍ਹ ਸੁਪਰਡੈਂਟ ਤੋਂ ਮੰਗੀ ਸਟੇਟਸ ਰਿਪੋਰਟ

 

ਚੰਡੀਗੜ੍ਹ: ਬਹੁਚਰਚਿਤ ਡਰੱਗ ਮਾਮਲੇ ’ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 19 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਬਿਕਰਮ ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਹੋਈ। ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰਦਿਆਂ ਅਗਲੀ ਪੇਸ਼ੀ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ।

Bikram MajithiaBikram Majithia

ਕੋਰਟ ਨੇ ਪਟਿਆਲਾ ਜੇਲ੍ਹ ਸੁਪਰਡੈਂਟ ਤੋਂ ਮੰਗੀ ਸਟੇਟਸ ਰਿਪੋਰਟ

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਉਹਨਾਂ ਨੇ ਮੁਹਾਲੀ ਅਦਾਲਤ ਵਿਚ ਅਰਜ਼ੀ ਦਿੱਤੀ ਹੈ, ਜਿਸ ਵਿਚ ਉਹਨਾਂ ਦੇ ਵਕੀਲ ਨੇ ਮਜੀਠੀਆ ਨੂੰ ਸਪੈਸ਼ਲ ਬੈਰਕ ਵਿਚ ਸ਼ਿਫਟ ਕਰਨ ਦੀ ਗੱਲ ਮੰਗ ਕੀਤੀ ਹੈ। ਇਸ ਦੌਰਾਨ ਉਸ ਨੇ ਕਿਹਾ ਕਿ ‘ਆਲ ਇਜ਼ ਨੌਟ ਵੈੱਲ’। ਇਸ ਪਿੱਛੇ ਜੇਲ੍ਹ ਵਿਚ ਬੰਦ ਗੈਂਗਸਟਰਾਂ ਦਾ ਹਵਾਲਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਮੁਹਾਲੀ ਅਦਾਲਤ ਵਲੋਂ ਪਟਿਆਲਾ ਜੇਲ੍ਹ ਸੁਪਰਡੈਂਟ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਗਈ ਹੈ।

Bikram Majithia Bikram Majithia

ਬਿਕਰਮ ਮਜੀਠੀਆ ਨੂੰ SC ਤੋਂ ਨਹੀਂ ਮਿਲੀ ਰਾਹਤ

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੁਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ 'ਚ ਉਹਨਾਂ ਦੀ ਪਟੀਸ਼ਨ 'ਤੇ ਸੁਣਵਾਈ ਟਾਲ ਦਿੱਤੀ ਗਈ ਸੀ। ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement