CM ਤੇ ਕਿਸਾਨਾਂ ਦੀ ਮੀਟਿੰਗ: ਲੰਬੀ ਮਾਮਲੇ 'ਚ ਦਰਜ ਹੋਏ ਪਰਚੇ ਹੋਣਗੇ ਰੱਦ, ਮੁਆਵਜ਼ੇ ਨੂੰ ਲੈ ਕੇ ਵੀ ਬਣੀ ਸਹਿਮਤੀ
Published : Apr 5, 2022, 4:15 pm IST
Updated : Apr 5, 2022, 6:38 pm IST
SHARE ARTICLE
 CM-Farmers meeting
CM-Farmers meeting

ਮੁਕਤਸਰ ਦੇ DC ਤੇ DSP 'ਤੇ ਹੋਵੇਗੀ ਕਾਰਵਾਈ

 

ਮੁਕਤਸਰ - ਬੀਤੇ ਦਿਨੀਂ ਮੁਕਤਸਰ ਦੇ ਲੰਬੀ 'ਚ ਕਿਸਾਨਾਂ ਅਤੇ ਮਾਲ ਅਧਿਕਾਰੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੁਕਤਸਰ ਦੇ ਡੀਸੀ ਅਤੇ ਡੀਐਸਪੀ 'ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਵਿਰੁੱਧ ਦਰਜ ਕੇਸ ਵੀ ਰੱਦ ਕੀਤੇ ਜਾਣਗੇ। ਕੁਝ ਦਿਨ ਪਹਿਲਾਂ ਇੱਥੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਅਤੇ ਮਾਲ ਅਧਿਕਾਰੀਆਂ ਵਿਚਾਲੇ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਪਟਵਾਰੀ ਅਤੇ ਮਾਲ ਅਧਿਕਾਰੀ ਹੜਤਾਲ 'ਤੇ ਚਲੇ ਗਏ ਸੀ। 

file photo 

ਕਿਸਾਨ ਆਗੂਆਂ ਨੇ ਦੱਸਿਆ ਕਿ ਮੁਕਤਸਰ ਜ਼ਿਲ੍ਹੇ ਵਿਚ ਫਸਲਾ ਦੇ  ਨੁਕਸਾਨ ਦੇ 50 ਫੀਸਦੀ ਮੁਆਵਜ਼ੇ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਇਸ ਵਿਚ ਕਿਸਾਨਾਂ ਨੂੰ 50 ਕਰੋੜ ਰੁਪਏ ਮਿਲਣਗੇ। ਇਸ ਦੇ ਨਾਲ ਹੀ ਇਸ ਦਾ 10 ਫੀਸਦੀ ਯਾਨੀ 5 ਕਰੋੜ ਰੁਪਏ ਖੇਤ ਮਜ਼ਦੂਰਾਂ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਟਿਆਲਾ, ਫਾਜ਼ਿਲਕਾ, ਅੰਮ੍ਰਿਤਸਰ ਵਿਚ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਵੀ ਜਲਦੀ ਗਿਰਦਾਵਰੀ ਕਰਵਾਈ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਖੇਤ ਮਾਲਕ ਕਿਸਾਨ ਤੋਂ ਠੇਕਾ ਲੈਂਦੇ ਸਨ ਅਤੇ ਮੁਆਵਜ਼ਾ ਵੀ, ਇਸ ਵਾਰ ਇਹ ਫੈਸਲਾ ਕੀਤਾ ਗਿਆ ਕਿ ਇਹ ਮੁਆਵਜ਼ਾ ਕਾਸ਼ਤਕਾਰ ਨੂੰ ਹੀ ਦਿੱਤਾ ਜਾਵੇਗਾ।

ਫਿਲਹਾਲ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰਨ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਅਸੀਂ ਡੀਸੀ ਅਤੇ ਡੀਐਸਪੀ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਕਿਹਾ ਕਿ ਡੀਸੀ ਹਰਪ੍ਰੀਤ ਸੂਦਨ ਨੂੰ ਬਦਲ ਦਿੱਤਾ ਗਿਆ ਹੈ। ਇਸ ’ਤੇ ਕਿਸਾਨਾਂ ਨੇ ਕਿਹਾ ਕਿ ਡੀਸੀ ਨੂੰ ਛੋਟੇ ਤੋਂ ਵੱਡੇ ਜ਼ਿਲ੍ਹੇ ਵਿਚ ਭੇਜ ਕੇ ਇਨਾਮ ਦਿੱਤਾ ਗਿਆ ਹੈ। ਹੁਣ ਸਰਕਾਰ ਤੈਅ ਕਰੇਗੀ ਕਿ ਡੀਸੀ 'ਤੇ ਕੀ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement