ਹਰਿਆਣਾ ’ਚ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ‘ਆਪ’ ’ਚ ਹੋਏ ਸ਼ਾਮਲ
Published : Apr 5, 2022, 12:14 am IST
Updated : Apr 5, 2022, 12:14 am IST
SHARE ARTICLE
image
image

ਹਰਿਆਣਾ ’ਚ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ‘ਆਪ’ ’ਚ ਹੋਏ ਸ਼ਾਮਲ

ਨਵੀਂ ਦਿੱਲੀ, 4 ਅਪ੍ਰੈਲ : ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਹਰਿਆਣਾ ਦੀ ਸਿਆਸਤ ’ਚ ਵੱਡਾ ਧਮਾਕਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖ਼ੁਦ ਆਪਣੀ ਰਿਹਾਇਸ਼ ’ਤੇ ਤੰਵਰ ਨੂੰ ਪਾਰਟੀ ’ਚ ਸ਼ਾਮਲ ਕੀਤਾ। ਅਸ਼ੋਕ ਤੰਵਰ ਨਾਲ ਗੁਰਮੇਜ ਸਿੰਘ ਨੇ ਵੀ ‘ਆਪ’ ਪਾਰਟੀ ਦੀ ਮੈਂਬਰਸ਼ਿਪ ਲੈ ਕੇ ਹਰਿਆਣਾ ਦੀਆਂ ਹੋਰ ਪਾਰਟੀਆਂ ਦੇ ਪਰੇਸ਼ਾਨੀ ਵਧਾਉਣ ਦਾ ਕੰਮ ਕੀਤਾ ਹੈ। ਦੱਸ ਦੇਈਏ ਕਿ ਅਸ਼ੋਕ ਤੰਵਰ 2009 ਤੋਂ 2014 ਤਕ ਸਿਰਸਾ ਤੋਂ ਸੰਸਦ ਮੈਂਬਰ ਰਹੇ। ਹਰਿਆਣਾ ਵਿਧਾਨ ਸਭਾ ਚੋਣਾਂ 2019 ’ਚ ਪਾਰਟੀ ਦੀ ਟਿਕਟ ਵੰਡ ਨੂੰ ਲੈ ਕੇ ਅਸ਼ੋਕ ਦੀ ਭੁਪਿੰਦਰ ਸਿੰਘ ਹੁੱਡਾ ਨਾਲ ਗਹਿਮਾਗਹਮੀ ਹੋ ਗਈ ਸੀ। ਤੰਵਰ ਆਪਣੇ ਸਮਰਥਕਾਂ ਦੀ ਟਿਕਟ ਕੱਟਣ ਤੋਂ ਨਾਰਾਜ਼ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ ਅਤੇ ਪਾਰਟੀ ਵੀ ਛੱਡ ਦਿਤੀ ਸੀ। ਦਸਿਆ ਜਾ ਰਿਹਾ ਹੈ ਕਿ ਅਸ਼ੋਕ ਤੰਵਰ ਦੇ ਹੱਥਾਂ ’ਚ ਹੀ ਹਰਿਆਣਾ ਪ੍ਰਦੇਸ਼ ’ਚ ਆਮ ਆਦਮੀ ਪਾਰਟੀ ਦੀ ਕਮਾਨ ਹੋਵੇਗੀ। 
ਅਸ਼ੋਕ ਤੰਵਰ ਨੇ 23 ਨਵੰਬਰ 2021 ਨੂੰ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮਤੰਰੀ ਮਮਤਾ ਬੈਨਰਜੀ ਦੀ ਮੌਜੂਦਗੀ ’ਚ ਪਾਰਟੀ ’ਚ ਸ਼ਾਮਲ ਹੋਏ ਸਨ। ਤੰਵਰ ਨੇ ਕਿਹਾ ਸੀ ਕਿ ਮੌਜੂਦਾ ਸਮੇਂ ’ਚ ਮਮਤਾ ਹੀ ਵਿਰੋਧੀ ਧਿਰ ਦੀ ਸਭ ਤੋਂ  ਵੱਡੀ ਨੇਤਾ ਹੈ। ਉਨ੍ਹਾਂ ਦੀ ਅਗਵਾਈ ’ਚ ਹੀ ਭਾਜਪਾ ਵਿਰੁਧ ਰਾਸ਼ਟਰੀ ਪੱਧਰ ’ਤੇ ਲੜਾਈ ਲੜੀ ਜਾ ਸਕਦੀ ਹੈ। ਹਾਲਾਂਕਿ ਹੁਣ ਅਚਾਨਕ ਉਹ ਤ੍ਰਿਣਮੂਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement