ਜੇਲ੍ਹ ਮੰਤਰੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ ਕਰਨ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਕਰਨ ਦੀ ਜਾਂਚ ਹੋਵੇ : ਵਿਰਸਾ ਸਿੰਘ ਵਲਟੋਹਾ
Published : Apr 5, 2022, 9:33 pm IST
Updated : Apr 5, 2022, 9:34 pm IST
SHARE ARTICLE
File Photo
File Photo

ਜੇਲ੍ਹ ਮੰਤਰੀ ਦੇ ਨਾਲ ਨਾਲ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋਵੇ

 

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਜੇਲ੍ਹ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ 25 ਮਾਰਚ ਨੁੰ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਕੀਤੇ ਗਏ ਦੌਰੇ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਕਰਨ ਦੀ ਜਾਂਚ ਕੀਤੀ ਜਾਵੇ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜੇਲ੍ਹ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਜਦੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ ਤਾਂ ਉਹਨਾਂ ਦੇ ਨਾਲ ਦੋ ਸਹਾਇਕ ਸਬ ਇੰਸਪੈਕਟਰ ਆਪਣੇ ਹਥਿਆਰ ਲੈ ਕੇ ਜੇਲ੍ਹ ਮੰਤਰੀ ਦੇ ਨਾਲ ਜੇਲ੍ਹ ਦੇ ਅੰਦਰ ਘੁੰਮਦੇ ਨਜ਼ਰ ਆਉਂਦੇ ਹਨ।

ਉਹਨਾਂ ਕਿਹਾ ਕਿ ਜੇਲ੍ਹ ਮੈਨੁਅਲ ਦੇ ਮੁਤਾਬਕ ਜੇਲ੍ਹ ਦੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਨਹੀਂ ਜਾ ਸਕਦਾ ਭਾਵੇਂ ਉਹ ਕਿੰਨਾ ਵੀ ਵੱਡਾ ਅਧਿਕਾਰੀ  ਕਿਉਂ ਨਾ ਹੋਵੇ ਜਾਂ ਸੰਵਿਧਾਨਕ ਅਹੁਦੇ ’ਤੇ ਕਿਉਂ ਨਾ ਬੈਠਾ ਹੋਵੇ। ਉਹਨਾਂ ਮੰਗ ਕੀਤੀ ਕਿ  ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਦੌਰੇ ਵੇਲੇ ਜਦੋਂ ਜੇਲ੍ਹ ਮੈਨੁਅਲ ਦੀ ਉਲੰਘਣਾ ਹੋਈ ਤਾਂ ਉਸ ਵੇਲੇ ਮੌਜੂਦਤ ਅਧਿਕਾਰੀਆਂ ਦੇ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ। ਇਹਨਾਂ ਅਧਿਕਾਰੀਆਂ ਨੁੰ ਨੌਕਰੀ ਤੋਂ ਡਿਸਮਸ ਕੀਤਾ ਜਾਵੇ। ਜਿਹਨਾਂ ਨੇ ਕਾਨੁੰਨਾਂ ਦੇ ਉਲੰਘਣਾ ਕੀਤੀ ਹੈ

ਉਹਨਾਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ ਵੀ ਕਾਨੁੰਨੀ ਕਾਰਵਾਈ ਕੀਤੀ ਜਾਵੇ। ਸਰਦਾਰ ਵਲਟੋਹਾ ਨੇ ਇਹ ਵੀ ਮੰਗ ਕੀਤੀ ਕਿ ਜਿਸ ਦਿਨ ਜੇਲ੍ਹ  ਮੰਤਰੀ ਹਰਜੋਤ ਸਿੰਘ ਬੈਂਸ ਨੇ ਜਿਸ ਦਿਨ ਜੇਲ੍ਹ ਦਾ ਦੌਰਾ ਕੀਤਾ, ਉਸ ਦਿਨ ਦੀ ਜੇਲ੍ਹ ਦੀ ਸਾਰੀ ਸੀ ਸੀ ਟੀ ਵੀ ਫੁਟੇਜ, ਵੀਡੀਓ ਤੇ ਤਸਵੀਰਾਂ ਸੰਭਾਲ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਸਬੂਤਾਂ ਨਾਲ ਕਿਸੇ ਤਰੀਕੇ ਦੀ ਵੀ ਛੇੜਛਾੜ ਨਾ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement