ਟਰਾਂਸਪੋਰਟ ਮੰਤਰੀ ਨੇ 18 ਨਵੀਂਆਂ PRTC ਬੱਸਾਂ ਨੂੰ ਦਿੱਤੀ ਹਰੀ ਝੰਡੀ 
Published : Apr 5, 2022, 8:11 pm IST
Updated : Apr 5, 2022, 8:13 pm IST
SHARE ARTICLE
 Transport Minister gives green signal to 18 new PRTC buses
Transport Minister gives green signal to 18 new PRTC buses

ਪੰਜਾਬ ਦੇ ਬੰਦ ਪਏ ਬਾਕੀ ਰੂਟਾਂ ਉੱਤੇ ਵੀ ਨਵੀਆਂ ਬੱਸਾਂ ਚਲਾਈਆਂ ਜਾਣਗੀਆਂ

 

ਪੱਟੀ - ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ ਅੱਜ ਲੰਬੇ ਸਮੇਂ ਤੋਂ ਬੰਦ ਪਏ ਰੂਟਾਂ ਤੋਂ ਦੁਬਾਰਾ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਸ ਦੌਰਾਨ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿਚ ਨਿੱਜੀ ਟਰਾਂਸਪੋਰਟ ਮਾਫੀਆ ਉਤੇ ਲਗਾਮ ਕੱਸਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਦੇ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

file photo 

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਬੰਦ ਪਏ ਰੂਟਾਂ ਉੱਤੇ ਨਵੀਆਂ ਬੱਸਾਂ ਚਲਾਈਆਂ ਜਾਣਗੀਆਂ। ਭੁੱਲਰ ਨੇ ਮੰਚ ਤੋਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਹਲਕੇ ਵਿਚ ਜੇਕਰ ਨਸ਼ਾ ਤਸਕਰ ਨੂੰ ਛੱਡਿਆ ਗਿਆ ਤਾਂ ਉਸ ਅਫ਼ਸਰ ਦੇ ਖਿਲਾਫ਼ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਿਆਸਤਦਾਨ ਪੁਲਿਸ ਅਫਸਰਾਂ ਕੋਲੋਂ ਮਹੀਨਾ ਲੈਂਦੇ ਹੋਣਗੇ ਪਰ ਉਹਨਾਂ ਨੂੰ ਇੱਕ ਪੈਸਾ ਵੀ ਰਿਸ਼ਵਤਖੋਰੀ ਦਾ ਨਹੀਂ ਚਾਹੀਦਾ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਪੱਟੀ ਤੋਂ ਜੁਵਾਲਾ ਜੀ ਵਾਇਆ ਚਿੰਤਪੁਰਨੀ ਅਤੇ ਪੱਟੀ ਤੋਂ ਯਮੁਨਾ ਨਗਰ, ਪੱਟੀ ਤੋਂ ਦਿੱਲੀ ਵਾਇਆ ਮੋਗਾ, ਪੱਟੀ ਤੋਂ ਬਠਿੰਡਾ-ਡੱਬਵਾਲੀ, ਪੱਟੀ ਤੋਂ ਹੁਸ਼ਿਆਰਪੁਰ ਵਾਇਆ ਚੋਹਲਾ ਸਾਹਿਬ, ਪੱਟੀ ਤੋਂ ਜੰਮੂ ਵਾਇਆ ਅੰਮਿ੍ਤਸਰ ਅਤੇ ਪੱਟੀ ਤੋਂ ਸ੍ਰੀ ਆਨੰਦਪੁਰ ਸਾਹਿਬ ਵਾਇਆ ਅੰਮਿ੍ਤਸਰ ਅਤੇ ਛੋਟੇ ਰੂਟਾਂ 'ਤੇ ਜਾਣ ਲਈ ਬੱਸਾਂ ਸ਼ੁਰੂ ਕੀਤੀ ਗਈਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement