4 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਤੇਜ਼ ਰਫ਼ਤਾਰ ਟਰੈਕਟਰ ਨੇ ਕੁਚਲਿਆ ਨੌਜਵਾਨ, ਮੌਤ
Published : Apr 5, 2023, 2:47 pm IST
Updated : Apr 5, 2023, 2:47 pm IST
SHARE ARTICLE
photo
photo

 ਘਟਨਾ ਤੋਂ ਬਾਅਦ ਟ੍ਰੈਕਟਰ-ਟਰਾਲੀ ਚਾਲਕ ਆਪਣਾ ਵਾਹਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

 

ਮਾਛੀਵਾੜਾ ਸਾਹਿਬ : ਨੇੜਲੇ ਪਿੰਡ ਸੈਸੋਂਵਾਲ ਖੁਰਦ ਵਿਖੇ ਅੱਧੀ ਰਾਤ ਗਰੀਬ ਮਜ਼ਦੂਰ ਪਰਿਵਾਰ ਨਾਲ ਭਾਣਾ ਵਾਪਰਿਆ ਗਿਆ ਹੈ। ਘਰ ਦਾ ਇਕੋਂ ਇਕ ਕਮਾਉਣ ਵਾਲਾ ਜੀਅ ਤੇ ਚਾਰ ਬੱਚਿਆਂ ਦਾ ਪਿਓ ਪ੍ਰਣਾਮ ਸਿੰਘ (39) ਦੀ ਅਚਾਨਕ ਦੇਰ ਰਾਤ ਸਿਹਤ ਖ਼ਰਾਬ ਹੋ ਗਈ। ਉਹ ਦਵਾਈ ਲੈਣ ਲਈ ਘਰੋਂ ਨਿਕਲਿਆ ਤਾਂ ਇਕ ਰੇਤੇ ਨਾਲ ਭਰੀ ਟ੍ਰੈਕਟਰ-ਟਰਾਲੀ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਮ੍ਰਿਤਕ ਪ੍ਰਣਾਮ ਸਿੰਘ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ (ਮ੍ਰਿਤਕ) ਕੁਹਾੜਾ ਰੋਡ ’ਤੇ ਸਥਿਤ ਇਕ ਧਾਗਾ ਫੈਕਟਰੀ ਵਿਚ ਮਜ਼ਦੂਰੀ ਕਰਦਾ ਸੀ। ਅੱਜ ਅੱਧੀ ਰਾਤ ਕਰੀਬ 1 ਵਜੇ ਉਸ ਦੇ ਪਤੀ ਦੀ ਤਬੀਅਤ ਖ਼ਰਾਬ ਹੋ ਗਈ ਜਿਸ ਕਾਰਨ ਉਹ ਆਪਣੇ ਘਰੋਂ ਨੇੜੇ ਹੀ ਰਹਿੰਦੇ ਇਕ ਡਾਕਟਰ ਕੋਲ ਦਵਾਈ ਲੈਣ ਲਈ ਨਿਕਲ ਪਿਆ। 

ਪਤਨੀ ਨੇ ਦੱਸਿਆ ਕਿ ਅਜੇ ਉਹ ਪਿੰਡ ਦੀ ਸੜਕ ’ਤੇ ਹੀ ਗਿਆ ਸੀ ਕਿ ਇਕ ਤੇਜ਼ ਰਫ਼ਤਾਰ ਰੇਤਾ ਨਾਲ ਭਰੀ ਟ੍ਰੈਕਟਰ-ਟਰਾਲੀ ਨੇ ਉਸ ਦੇ ਪਤੀ ਨੂੰ ਦਰੜ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟ੍ਰੈਕਟਰ-ਟਰਾਲੀ ਚਾਲਕ ਆਪਣਾ ਵਾਹਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰਣਾਮ ਸਿੰਘ ਦੀ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਉਸਦੀ ਪਤਨੀ ਦੇ ਬਿਆਨਾਂ ਦੇ ਅਧਾਰ ’ਤੇ ਟ੍ਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮ੍ਰਿਤਕ ਪ੍ਰਣਾਮ ਸਿੰਘ ਆਪਣੇ ਪਿੱਛੇ 3 ਛੋਟੀਆਂ-ਛੋਟੀਆਂ ਧੀਆਂ ਅਤੇ 1 ਲੜਕਾ ਛੱਡ ਗਿਆ ਹੈ। ਪ੍ਰਣਾਮ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਹ ਘਰ ’ਚ ਇਕੱਲਾ ਕਮਾਉਣ ਵਾਲਾ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement