Faridkot Accident News: ਮੱਥਾ ਟੇਕ ਕੇ ਵਾਪਸ ਆ ਰਹੇ ਲੋਕਾਂ ਨਾਲ ਤੜਕੇ ਵਾਪਰਿਆ ਹਾਦਸਾ; 2 ਔਰਤਾਂ ਸਣੇ 5 ਦੀ ਮੌਤ
Published : Apr 5, 2024, 10:46 am IST
Updated : Apr 5, 2024, 12:43 pm IST
SHARE ARTICLE
Faridkot Accident news
Faridkot Accident news

ਪਿੰਡ ਪੰਜਗਰਾਈ ਖੁਰਦ ਨੇੜੇ ਪਿਕਅਪ ਗੱਡੀ ਦੀ ਟਰਾਲੇ ਨਾਲ ਹੋਈ ਟੱਕਰ

Faridkot Accident News:  ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਜ਼ਖ਼ਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ। ਦੇਰ ਰਾਤ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।

ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ (36) ਪਤਨੀ ਸੁਰੇਸ਼ ਕੁਮਾਰ, ਕਰਮਜੀਤ ਕੌਰ (35) ਪਤਨੀ ਸੁਖਚੈਨ ਸਿੰਘ ਅਤੇ ਦੀਪਕ ਕੁਮਾਰ (27) ਵਜੋਂ ਹੋਈ ਹੈ।

ਜ਼ਖਮੀਆਂ ਨੇ ਦਸਿਆ ਕਿ ਛੋਟੇ ਹਾਥੀ 'ਚ ਡਰਾਈਵਰ ਸਮੇਤ 11 ਲੋਕ ਸਵਾਰ ਸਨ। ਜਦੋਂ ਛੋਟਾ ਹਾਥੀ ਪੰਜਗਰਾਈ ਖੁਰਦ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਟਰਾਲੀ ਆਉਂਦੀ ਦਿਖਾਈ ਦਿਤੀ। ਉਹ ਗਲਤ ਪਾਸੇ ਵੱਲ ਆ ਰਿਹਾ ਸੀ, ਇਹ ਦੇਖ ਕੇ ਡਰਾਈਵਰ ਨੇ ਬ੍ਰੇਕ ਲਗਾ ਕੇ ਕਾਰ ਨੂੰ ਸੜਕ ਤੋਂ ਹੇਠਾਂ ਉਤਾਰ ਲਿਆ, ਇਸ ਦੌਰਾਨ ਦੋਹਾਂ ਦੀ ਟੱਕਰ ਹੋ ਗਈ।

(For more Punjabi news apart from 5 died in Faridkot Accident news, stay tuned to Rozana Spokesman)

 

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement