Faridkot hospital Fire: ਫਰੀਦਕੋਟ ਵਿਚ ਹਸਪਤਾਲ ਵਿਚ ਲੱਗੀ ਭਿਆਨਕ ਅੱਗ, ਪੂਰੀ ਇਮਾਰਤ ਵਿਚ ਫੈਲਿਆ ਧੂੰਆਂ
Published : Apr 5, 2024, 6:07 pm IST
Updated : Apr 5, 2024, 6:09 pm IST
SHARE ARTICLE
Faridkot hospital Fire news in punjabi
Faridkot hospital Fire news in punjabi

Faridkot hospital Fire: ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

Faridkot hospital Fire news in punjabi : ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਸਹਾਇਕਾਂ ਵਿਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।

ਇਹ ਵੀ ਪੜ੍ਹੋ: Haryana News: ਇਕ ਮਹੀਨੇ ਦੇ ਬੱਚੇ ਦਾ ਗਲਾ ਵੱਢ ਕੇ ਕੀਤਾ ਕਤਲ, ਮਾਰਨ ਤੋਂ ਬਾਅਦ ਗਠੜੀ ਵਿਚ ਬੰਨੀ ਲਾਸ਼ 

ਸਟਾਫ ਨੇ ਸਾਵਧਾਨੀ ਦੇ ਤੌਰ 'ਤੇ ਹਸਪਤਾਲ 'ਚ ਦਾਖਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫਿਲਹਾਲ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ 'ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਇਹ ਵੀ ਪੜ੍ਹੋ: Highcourt News : ਹਾਈਕੋਰਟ ਨੇ ਭ੍ਰਿਸ਼ਟਾਚਾਰ ਅਤੇ ਅਨੁਸ਼ਾਸਨਹੀਣਤਾ 'ਤੇ ਅਪਣਾਇਆ ਸਖ਼ਤ ਰੁਖ਼,-ਲੁਧਿਆਣਾ ਸਿਵਲ ਨੂੰ ਕੀਤਾ ਮੁਅੱਤਲ 

ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਪਣੇ ਰਿਸ਼ਤੇਦਾਰਾਂ ਸਮੇਤ ਓਪੀਡੀ ਲਈ ਆਉਂਦੇ ਹਨ, ਜਦਕਿ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ 2000 ਦੇ ਕਰੀਬ ਹੈ। ਅਜਿਹੇ 'ਚ ਅੱਗ ਲੱਗਣ ਸਮੇਂ ਹਸਪਤਾਲ 'ਚ ਹਜ਼ਾਰਾਂ ਲੋਕ ਮੌਜੂਦ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਨੀਤੂ ਕੱਕੜ ਨੇ ਦੱਸਿਆ ਕਿ ਮੈਡੀਸਨ-2 ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ।

(For more Punjabi news apart from Faridkot hospital Fire news in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement