Punjab News: ਪੰਜਾਬ ’ਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਅਦਾਰੇ
Published : Apr 5, 2024, 1:04 pm IST
Updated : Apr 5, 2024, 1:16 pm IST
SHARE ARTICLE
holiday
holiday

ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab News : ਪੰਜਾਬ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

abcabc

ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਜਾਂ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement