Punjab News: ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ; ਇਕ ਗੰਭੀਰ ਜ਼ਖ਼ਮੀ
Published : Apr 5, 2024, 12:40 pm IST
Updated : Apr 5, 2024, 12:40 pm IST
SHARE ARTICLE
Youth Died in road accident
Youth Died in road accident

ਗੜ੍ਹਸ਼ੰਕਰ-ਨੰਗਲ ਰੋਡ ’ਤੇ ਸਥਿਤ ਪਿੰਡ ਗੜੀ ਨੇੜੇ ਵਾਪਰਿਆ ਹਾਦਸਾ

Punjab News: ਗੜ੍ਹਸ਼ੰਕਰ-ਨੰਗਲ ਰੋਡ ’ਤੇ ਸਥਿਤ ਪਿੰਡ ਗੜੀ ਨੇੜੇ ਸ਼ੁੱਕਰਵਾਰ ਸਵੇਰੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ (19) ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਅਪਣੇ ਚਾਚੇ ਦੇ ਲੜਕੇ ਨਰਿੰਦਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਨਾਲ ਗੜ੍ਹਸ਼ੰਕਰ ਤੋਂ ਅਪਣੇ ਪਿੰਡ ਵੱਲ ਜਾ ਰਿਹਾ ਸੀ।

ਜਦੋਂ ਉਹ ਪਿੰਡ ਗੜੀ ਨੇੜੇ ਪਹੁੰਚੇ ਤਾਂ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਲਿਆਂਦਾ ਗਿਆ, ਜਿਥੇ ਹਰਮਨਜੀਤ ਸਿੰਘ ਦੀ ਮੌਤ ਹੋ ਗਈ ਅਤੇ ਨਰਿੰਦਰਜੀਤ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਰਮਨਜੀਤ ਸਿੰਘ ਗੜ੍ਹਸ਼ੰਕਰ ਦੇ ਨਿੱਜੀ ਹਸਪਤਾਲ ਵਿਚ ਨੌਕਰੀ ਕਰਦਾ ਸੀ।

(For more Punjabi news apart from Youth Died in road accident, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement