ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਦੀ ਮੁਹਿੰਮ ਸ਼ੁਰੂ
Published : May 5, 2020, 10:24 am IST
Updated : May 5, 2020, 10:24 am IST
SHARE ARTICLE
ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਦੀ ਮੁਹਿੰਮ ਸ਼ੁਰੂ
ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਦੀ ਮੁਹਿੰਮ ਸ਼ੁਰੂ

ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਦੀ ਮੁਹਿੰਮ ਸ਼ੁਰੂ

ਐਸ ਏ ਐਸ ਨਗਰ, 4 ਮਈ (ਸੁਖਦੀਪ ਸਿੰਘ ਸੋਈਂ) : ਪੰਜਾਬ ਵਿਚ ਫਸੇ ਦੂਜੇ ਰਾਜਾਂ ਦੇ ਲੋਕਾਂ ਨੂੰ ਵਾਪਸ ਭੇਜਣ ਦੀ ਮੁਹਿੰਮ ਅੱਜ ਸੁਰੂ ਹੋਈ। ਕੁਲ 464 ਲੋਕਾਂ ਨੂੰ ਮੁਹਾਲੀ, ਖਰੜ ਅਤੇ ਡੇਰਾਬਸੀ ਤੋਂ ਜੰਮੂ-ਕਸਮੀਰ ਦੇ ਲਖਨਪੁਰ ਲਈ ਭੇਜਿਆ ਗਿਆ। ਇਹ ਜਾਣਕਾਰੀ ਖੇਤਰੀ ਆਵਾਜਾਈ ਅਥਾਰਟੀ (ਆਰਟੀਏ) ਸੁਖਵਿੰਦਰ ਕੁਮਾਰ ਨੇ ਦਿੱਤੀ।

ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਡਿਪਟੀ ਕਮਿਸਨਰ ਗਿਰੀਸ ਦਿਆਲਨ ਦੇ ਦਿਸਾ ਨਿਰਦੇਸਾਂ ਅਨੁਸਾਰ ਪੰਜਾਬ ਵਿਚ ਫਸੇ ਲੋਕਾਂ ਨੂੰ ਆਪਣੇ ਰਾਜਾਂ ਵਿਚ ਵਾਪਸ ਭੇਜਣ ਲਈ ਬੱਸਾਂ ਵਿਚ ਬੈਠਾਉਣ ਤੋਂ ਪਹਿਲਾਂ ਨਯਾ ਗਾਓਂ ਵਿਖੇ ਡਾਕਟਰੀ ਜਾਂਚ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵੇਰਵਾ ਦਿੰਦਿਆਂ ਉਨਾਂ ਦੱਸਿਆ ਕਿ ਮੁਹਾਲੀ ਤੋਂ ਐਸ.ਡੀ.ਐਮ ਜਗਦੀਪ ਸਹਿਗਲ ਦੀ ਨਿਗਰਾਨੀ ਹੇਠ ਕੁੱਲ 179 ਵਿਅਕਤੀਆਂ ਨੂੰ 8 ਬੱਸਾਂ ਵਿੱਚ ਵਾਪਸ ਭੇਜਿਆ ਗਿਆ।

ਜਦੋਂ ਕਿ ਡੇਰਾਬਸੀ ਤੋਂ ਐਸ.ਡੀ.ਐਮ ਕੁਲਦੀਪ ਬਾਵਾ ਦੀ ਨਿਗਰਾਨੀ ਹੇਠ ਕੁੱਲ 93 ਵਿਅਕਤੀਆਂ ਨੂੰ 3 ਬੱਸਾਂ ਰਾਹੀਂ ਵਾਪਸ ਭੇਜਿਆ ਗਿਆ ਅਤੇ ਖਰੜ ਤੋਂ ਕੁੱਲ 192 ਲੋਕ 7 ਬੱਸਾਂ ਰਾਹੀਂ ਭੇਜਿਆ ਗਿਆ। ਉਹਨਾਂ ਕਿਹਾ ਕਿ ਪ੍ਰਵਾਸੀਆਂ ਨੂੰ ਵਾਪਸ ਭੇਜਣ ਤੋਂ ਪਹਿਲਾਂ ਡਾਕਟਰੀ ਜਾਂਚ ਦੀ ਪ੍ਰਕਿਰਿਆ ਨੂੰ ਜਾਰੀ ਕਰਦਿਆਂ, ਸਮਾਜਿਕ ਦੂਰੀਆਂ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਦੇ ਸੰਬੰਧ ਵਿਚ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement