ਗ਼ੈਰ ਸੀਮਤ ਜ਼ੋਨਾਂ ਵਿਚ ਛੋਟੇ ਉਦਯੋਗਾਂ ਨੂੰ ਕੰਮ ਕਰਨ ਦੀ ਆਗਿਆ ਦੇਣ ਦੀ ਮੰਗ
Published : May 5, 2020, 9:39 am IST
Updated : May 5, 2020, 9:39 am IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੋਟੇ, ਸੂਖਮ, ਘਰੇਲੂ ਤੇ ਲਘੂ ਉਦਯੋਗਾਂ ਦੀ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਸੋਮਵਾਰ ਨੂੰ ਕੇਂਦਰ ਕੋਲ ਅਪੀਲ ਕੀਤੀ

ਚੰਡੀਗੜ੍ਹ, 4 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੋਟੇ, ਸੂਖਮ, ਘਰੇਲੂ ਤੇ ਲਘੂ ਉਦਯੋਗਾਂ ਦੀ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਸੋਮਵਾਰ ਨੂੰ ਕੇਂਦਰ ਕੋਲ ਅਪੀਲ ਕੀਤੀ ਕਿ ਉਹ ਇਨ੍ਹਾਂ ਉਦਯੋਗਾਂ ਨੂੰ ਪਰਵਾਰਕ ਮੈਂਬਰਾਂ ਅਤੇ ਗੁਆਂਢ ਵਿਚ ਰਹਿੰਦੇ ਮਜ਼ਦੂਰਾਂ ਨੂੰ ਲੈ ਕੇ ਕੰਮ ਕਰਨ ਦੀ ਆਗਿਆ ਦੇਣ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸੀਮਤ ਜ਼ੋਨਾਂ ਤੋਂ ਬਾਹਰ ਸ਼ਹਿਰੀ ਖੇਤਰ ਵਿਚ ਪੈਂਦੇ ਅਜਿਹੇ ਉਦਯੋਗਾਂ ਨੂੰ ਕੰਮ ਕਰਨ ਦੀ ਆਗਿਆ ਦਿਤੀ ਜਾਵੇ ਬਸ਼ਰਤੇ ਇਹ ਕੋਵਿਡ ਰੋਕਥਾਮ ਉਪਾਵਾਂ ਅਤੇ ਇਸ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਲਘੂ, ਛੋਟੇ ਤੇ ਦਰਮਿਆਨੇ ਉਦਮੀਆਂ (ਐਮ.ਐਸ.ਐਮ.ਈ.) ਦੇ ਖੇਤਰ ਨੂੰ ਕਾਇਮ ਰੱਖਣ ਦੇ ਨਾਲ ਮਜ਼ਦੂਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਫ਼ਾਇਦੇਮੰਦ ਸਾਬਤ ਹੋਵੇਗਾ।

File photoFile photo

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਮੁੱਖ ਤੌਰ 'ਤੇ ਦੂਸਰੇ ਰਾਜਾਂ ਤੋਂ ਆਏ ਲੋਕਾਂ ਕਰ ਕੇ ਪੰਜਾਬ ਦੇ ਬਹੁਤੇ ਉਦਯੋਗਿਕ ਸ਼ਹਿਰ ਹਾਲ ਹੀ ਵਿਚ ਰੈੱਡ ਜ਼ੋਨ ਵਿਚ ਆਏ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਨ੍ਹਾਂ ਪਾਬੰਦੀਆਂ ਕਰ ਕੇ ਉਦਯੋਗਾਂ ਨੂੰ ਮੁੜ ਤੋਂ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਬਹੁਤ ਸਾਰੇ ਲਘੂ, ਸੂਖਮ ਅਤੇ ਛੋਟੇ ਉਦਯੋਗ 2 ਤੋਂ 5 ਵਿਅਕਤੀਆਂ ਨਾਲ ਕੰਮ ਕਰ ਰਹੇ ਹਨ ਜੋ ਉਥੇ ਆਸ-ਪਾਸ ਹੀ ਰਹਿੰਦੇ ਹਨ ਅਤੇ ਬਹੁਤ ਸਾਰੇ ਮਾਮਲਿਆਂ ਵਿਚ ਬਿਨਾਂ ਕਿਸੇ ਬਾਹਰੀ ਕਾਮਿਆਂ ਤੋਂ ਸਿਰਫ਼ ਪਰਵਾਰਕ ਮੈਂਬਰ ਹੀ ਇਨ੍ਹਾਂ ਉਦਯੋਗਾਂ ਨੂੰ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਸਰ ਇਹ ਛੋਟੇ ਯੂਨਿਟ, ਵੱਡੇ ਯੂਨਿਟਾਂ ਦੇ ਵਿਕਰੇਤਾ ਹੁੰਦੇ ਹਨ ਅਤੇ ਇਨ੍ਹਾਂ ਨੂੰ ਕੁੱਝ ਜ਼ਰੂਰ ਸਾਜ਼ੋ-ਸਾਮਾਨ ਦੀ ਸਪਲਾਈ ਕਰਦੇ ਹਨ। ਜੇਕਰ ਇਹ ਸਾਮਾਨ ਹੀ ਸਪਲਾਈ ਨਹੀਂ ਹੁੰਦਾ ਤਾਂ ਵੱਡੇ ਯੂਨਿਟਾਂ ਨੂੰ ਇਜਾਜ਼ਤ ਦਿਤੇ ਜਾਣ 'ਤੇ ਵੀ ਉਹ ਚਲ ਨਹੀਂ ਸਕਦੇ। ਉਨ੍ਹਾਂ ਨੇ ਆਫਤ ਪ੍ਰਬੰਧਨ ਐਕਟ-2005 ਦੀ ਧਾਰਾ 10 (2) (9) ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ/ਹਦਾਇਤਾਂ ਵਿਚ ਸੋਧ ਕਰਨ ਦੀ ਮੰਗ ਕੀਤੀ ਜਿਸ ਤਹਿਤ ਸੀਮਤ ਖੇਤਰਾਂ ਨੂੰ ਛੱਡ ਕੇ ਸ਼ਹਿਰੀ ਇਲਾਕਿਆਂ ਵਿਚ ਵੱਖ-ਵੱਖ ਉਦਯੋਗਾਂ ਨੂੰ ਕੰਮ ਕਰਨ ਦੀ ਆਗਿਆ ਦਿਤੀ ਗਈ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੈਰਾ ਨੰਬਰ 7 (2) (ਬੀ) ਤਹਿਤ ਇਨ੍ਹਾਂ ਦਿਸ਼ਾਂ-ਨਿਰਦੇਸ਼ਾਂ ਵਿਚ ਸੋਧ ਕਰਨ ਲਈ ਅਪਣੇ ਮੰਤਰਾਲੇ ਨੂੰ ਹਦਾਇਤ ਕਰਨ ਲਈ ਤੁਰਤ ਦਖ਼ਲ ਦੇਣ ਦੀ ਅਪੀਲ ਕੀਤੀ ਕਿਉਂ ਜੋ ਇਸ ਧਾਰਾ ਹੇਠ ਹੀ ਪੰਜਾਬ ਵਿਚ ਉਕਤ ਉਦਯੋਗਾਂ ਨੂੰ ਚਲਾਉਣ ਦੀ ਆਗਿਆ ਦੇਣ ਦੀ ਢਿੱਲ ਦੇਣ 'ਤੇ ਬੰਦਿਸ਼ ਲਾਈ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement