ਆਪ ਵਿਧਾਇਕ ਹਰਪਾਲ ਚੀਮਾ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ
Published : May 5, 2021, 10:54 am IST
Updated : May 5, 2021, 10:54 am IST
SHARE ARTICLE
Harpal Singh Cheema
Harpal Singh Cheema

ਘਰ ਵਿਚ ਇਕਾਂਤਵਾਸ ਹੋਏ ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਸਾਂਝੀ ਕੀਤੀ।

Modi government should stop taking farmers' patience test, should soon repeal black laws: Harpal Singh CheemaHarpal Singh Cheema

ਉਹਨਾਂ ਲਿਖਿਆ, ‘ਸਤਿਕਾਰਯੋਗ ਸਾਥੀਓ, ਸਿਹਤ ਠੀਕ ਨਾ ਹੋਣ ਕਾਰਨ ਮੈਂ ਆਪਣਾ ਕੋਵਿਡ ਟੈਸਟ ਕਰਵਾਇਆ ਸੀ ਜੋ ਕੀ ਪਾਜ਼ੇਟਿਵ ਆਇਆ ਹੈ। ਮੈਂ ਆਪਣੇ ਆਪ ਨੂੰ ਸਭ ਤੋਂ ਵੱਖ ਕਰ ਲਿਆ ਹੈ, ਘਰ ਵਿਚ ਇਕਾਂਤਵਾਸ ਹਾਂ। ਮੇਰੇ ਸੰਪਰਕ ਵਿਚ ਆਏ ਸਾਰੇ ਸੱਜਣ ਆਪਣਾ ਅਤੇ ਆਪਣੇ ਕਰੀਬੀਆਂ ਦਾ ਖਿਆਲ ਰੱਖਣ। ਕਿਸੇ ਵੀ ਤਰਾਂ ਦੇ ਲੱਛਣ ਆਉਣ ਤੇ ਆਪਣੀ ਜਾਂਚ ਕਰਵਾਉਣ’। ਇਸ ਦੇ ਨਾਲ ਹੀ ਉਹਨਾਂ ਨੇ ਸਾਰਿਆਂ ਨੂੰ ਇਕ ਖ਼ਾਸ ਅਪੀਲ ਕਰਦਿਆਂ ਮਾਸਕ ਦੀ ਵਰਤੋਂ ਕਰਨ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਦੀ ਸਲਾਹ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement