ਧਰਨਾ ਦੇ ਰਹੇ ਕਿਸਾਨਾਂ ਨੂੰ ਚੁਕਣ ਦੀ ਹੋ ਰਹੀ ਹੈ ਤਿਆਰੀ, ਖ਼ਾਲੀ ਬਸਾਂ ਮੰਗਵਾਈਆਂ
Published : May 5, 2021, 7:51 am IST
Updated : May 5, 2021, 7:51 am IST
SHARE ARTICLE
Preparations are being made to pick up the protesting farmers,
Preparations are being made to pick up the protesting farmers,

ਮੋਤੀ ਮਹਿਲ ਨਜ਼ਦੀਕ ਭਾਰੀ ਪੁਲਿਸ ਫ਼ੋਰਸ ਤਾਇਨਾਤ

ਪਟਿਆਲਾ (ਜਸਪਾਲ ਸਿੰਘ ਢਿੱਲੋਂ) : ਪਟਿਆਲਾ ਵਿਖੇ ਸੂਲਰ ਚੌਕ ਵਿਚ ਕਿਸਾਨਾਂ ਵਲੋਂ ਲਾਏ ਗਏ ਧਰਨੇ ਵਾਲੀ ਜਗ੍ਹਾ ’ਤੇ ਪੁਲਿਸ ਵਲੋਂ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਮਹਿਲ ਦੀ ਕੰਧ ਦੇ ਨਾਲ-ਨਾਲ ਜਿੱਥੇ ਕਿਸਾਨਾਂ ਦੇ ਟਰੈਕਟਰ ਖੜ੍ਹੇ ਹਨ, ਉਥੇ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਪੁਲਿਸ ਮੁਲਾਜ਼ਮਾਂ ਕੋਲ ਅੱਥਰੂ ਗੈਸ ਅਤੇ ਐਕਸਪਲੋਸਿਵ ਡਿਟੈਕਟਰ ਵਗੈਰਾ ਦਾ ਵੀ ਪੁਖਤਾ ਪ੍ਰਬੰਧ ਹੈ। 

Preparations are being made to pick up the protesting farmers,Preparations are being made to pick up the protesting farmers,

ਦੂਸਰੇ ਪਾਸੇ ਕਿਸਾਨਾਂ ਦੇ ਵਫ਼ਦ ਦੀ ਉਚ ਪਧਰੀ ਕਮੇਟੀ ਨਾਲ ਮੀਟਿੰਗ ਹੈ ਤੇ ਇਸ ਦੌਰਾਨ ਵੀ ਕੋਈ ਸਿੱਟਾ ਨਾ ਨਿਕਲਣ ’ਤੇ ਹਾਲਾਤ ਖ਼ਰਾਬ ਹੋਣ ਦਾ ਖਦਸ਼ਾ ਹੈ। ਇਸੇ ਮਕਸਦ ਨਾਲ ਪੁਲਿਸ ਦੀ ਕੀਤੀ ਤਿਆਰੀ ਤਹਿਤ ਖਾਲੀ ਬਸਾਂ ਵੀ ਮੌਕੇ ’ਤੇ ਪੁੱਜ ਗਈਆਂ ਹਨ। ਦਸਣਾ ਬਣਦਾ ਹੈ ਕਿ ਰੋਡ ਸੰਘਰਸ਼ ਕਮੇਟੀ ਵਲੋਂ ਜ਼ਮੀਨਾਂ ਐਕਵਾਇਰ ਕੀਤੇ ਜਾਣ ਦੇ ਵਿਰੋਧ ਵਿਚ ਮੋਤੀ ਮਹਿਲ ਦੇ ਅੱਗੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਲਗਾਇਆ ਹੋਇਆ ਹੈ

Farmers ProtestFarmers Protest

ਇਸ ਦੌਰਾਨ 30 ਅਪ੍ਰੈਲ ਨੂੰ ਕਿਸਾਨ ਇਕ ਵਾਰ ਮਹਿਲ ਨੂੰ ਟਰੈਕਟਰਾਂ ਨਾਲ ਘੇਰਾ ਪਾ ਚੁੱਕੇ ਹਨ ਜਿਸ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵਧ ਚੁੱਕੀ ਹੈ। ਦੁਪਹਿਰ ਤਕ ਮੋਤੀ ਮਹਿਲ ਨੇੜੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮਹਿਲ ਦੇ ਆਲੇ-ਦੁਆਲੇ ਬੈਠੇ ਕਿਸਾਨ ਜਿਥੇ ਮੀਟਿੰਗ ਦੇ ਸਿੱਟੇ ਦਾ ਇੰਤਜ਼ਾਰ ਕਰ ਰਹੇ ਹਨ, ਉਥੇ ਹੀ ਤਾਇਨਾਤ ਭਾਰੀ ਪੁਲਿਸ ਫ਼ੋਰਸ ਉਚ ਅਧਿਕਾਰੀਆਂ ਦੇ ਇਸ਼ਾਰੇ ਦੀ ਉਡੀਕ ਕਰਦੇ ਨਜ਼ਰ ਆ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement