ਨਹੀਂ ਰੁਕ ਰਹੀਆਂ ਬਿਜਲੀ ਸਰਕਟ ਨਾਲ ਸਰੂਪ ਅਗਨ ਭੇਂਟ ਹੋਣ ਦੀਆਂ ਘਟਨਾਵਾਂ
Published : May 5, 2021, 12:47 pm IST
Updated : May 5, 2021, 12:52 pm IST
SHARE ARTICLE
Saroop of Sri Guru Granth Sahib Ji burnt in fire
Saroop of Sri Guru Granth Sahib Ji burnt in fire

ਬਿਜਲੀ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋਇਆ ਅਗਨ ਭੇਂਟ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਬਿਜਲੀ ਸਰਕਟ ਨਾਲ ਸਰੂਪ ਅਗਨ ਭੇਂਟ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਚੱਕ ਕਮਾਲ ਖਾ ਦੇ ਗੁਰਦੁਵਾਰਾ ਪਿੱਪਲੀ ਸਾਹਿਬ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ ਹੋ ਗਿਆ। 

Saroop of Sri Guru Granth Sahib Ji burnt in fireSaroop of Sri Guru Granth Sahib Ji burnt in fire

ਦਰਅਸਲ ਗੁਰਦੁਵਾਰਾ ਸਾਹਿਬ ਵਿਖੇ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅੱਗ ਕਾਰਨ ਗੁਰਦੁਵਾਰਾ ਸਹਿਬ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।

Saroop of Sri Guru Granth Sahib Ji burnt in fireSaroop of Sri Guru Granth Sahib Ji burnt in fire

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆ ਨੇ ਮੌਕੇ ’ਤੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਗੱਲ ਕਰਦਿਆਂ ਸਿੱਖ ਆਗੂ ਨੇ ਦੱਸਿਆ ਕਿ ਇਹ ਪਿੰਡ ਵਾਲਿਆਂ ਦੀ ਅਣਗਹਿਲੀ ਕਾਰਨ ਹੋਇਆ ਹੈ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਪਛਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਜਾਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement