ਪਟਿਆਲਾ ’ਚ ਕੋਰੋਨਾ ਬਲਾਸਟ: ਲਾਅ ਯੂਨੀਵਰਸਿਟੀ 'ਚ 61 ਹੋਰ ਵਿਦਿਆਰਥੀ ਆਏ ਕੋਰੋਨਾ ਪਾਜ਼ੇਟਿਵ
Published : May 5, 2022, 2:15 pm IST
Updated : May 5, 2022, 2:15 pm IST
SHARE ARTICLE
photo
photo

ਹੋਸਟਲ ਕਰਵਾਇਆ ਖਾਲੀ

 

ਪਟਿਆਲਾ: ਪੰਜਾਬ ਵਿੱਚ ਕੋਰੋਨਾ ਵਾਇਰਸ  ਮੁੜ ਆਪਣੇ ਪੈਰ ਪਸਾਰ ਰਿਹਾ ਹੈ। ਇਸੇ ਵਿਚਾਲੇ  ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ  ਸ਼ਹਿਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ 60 ਹੋਰ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

 

PHOTOPHOTO

 

ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 46 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।

PHOTOPHOTO

ਪਟਿਆਲਾ ਦੀ ਯੂਨੀਵਰਸਿਟੀ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement